ਇੰਜੀ. ਰਾਘਵ ਮਹਾਜਨ ਨੂੰ ਆਜ਼ਾਦੀ ਦਿਵਸ ‘ਤੇ ਮਿਲਿਆ ਸਨਮਾਨ ਅਤੇ ਪ੍ਰਸ਼ੰਸਾ ਪੱਤਰ

ਗੁਰਦਾਸਪੁਰ, 17 ਅਗਸਤ (ਮੰਨਣ ਸੈਣੀ)। ਗੋਲਡਨ ਕਾਲਜ ਆਫ਼ ਇੰਜੀ. ਅਤੇ ਟੈਕਨਾਲੋਜੀ ਅਤੇ ਗੋਲਡਨ ਕਾਲਜ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਮੈਨੇਜਿੰਗ ਡਾਇਰੈਕਟਰ ਇੰਜੀ. ਰਾਘਵ ਮਹਾਜਨ ਨੂੰ ਸੁਤੰਤਰਤਾ ਦਿਵਸ ਮੌਕੇ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਜਿਸ ਦੌਰਾਨ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਐਸ.ਐਸ.ਪੀ ਦੀਪਕ ਹਿਲੌਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਈ ਪਤਵੰਤੇ ਹਾਜ਼ਰ ਸਨ।

ਵਰਨਣਯੋਗ ਹੈ ਕਿ ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸਮੇਂ-ਸਮੇਂ ‘ਤੇ ਸਮਾਜ ਸੇਵੀ ਕੰਮਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੰਦਾ ਹੈ। ਉਨ੍ਹਾਂ ਸਖ਼ਤ ਮਿਹਨਤ ਦੇ ਨਤੀਜੇ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਜੀ. ਰਾਘਵ ਮਹਾਜਨ ਨੂੰ 15 ਅਗਸਤ ਨੂੰ ਸਨਮਾਨਿਤ ਕੀਤਾ ਗਿਆ।

Exit mobile version