ਅਹਿਮਦੀਆ ਭਾਈਚਾਰੇ ਦੇ ਸਲਾਨਾ ਜਲਸੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

Qadian Ahmediyya

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ

ਗੁਰਦਾਸਪੁਰ, 24 ਅਗਸਤ ( ਮੰਨਣ ਸੈਣੀ ) । ਅਹਿਮਦੀਆ ਜਮਾਤ ਦੇ ਕਾਦੀਆਂ ਵਿਖੇ ਹੋਣ ਵਾਲੇ ਸਲਾਨਾ ਜਲਸੇ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਅਹਿਮਦੀਆ ਜਮਾਤ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਅਹਿਮਦੀਆ ਜਾਮਤ ਦੇ ਜਨਰਲ ਮਾਮਲਿਆਂ ਦੇ ਸਕੱਤਰ ਮੁਹੰਮਦ ਨਸੀਮ ਖਾਨ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ 23, 24 ਅਤੇ 25 ਦਸੰਬਰ ਨੂੰ ਕਾਦੀਆਂ ਵਿਖੇ ਸਲਾਨਾ ਜਲਸਾ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਭਾਰਤ ਸਮੇਤ ਦੂਸਰੇ ਦੇਸ਼ਾਂ ਤੋਂ ਵੀ ਅਹਿਮਦੀਆ ਸ਼ਰਧਾਲੂ ਭਾਗ ਲੈਣਗੇ। ਇਸ ਮੌਕੇ ਉਨ੍ਹਾਂ ਕਾਦੀਆਂ ਸ਼ਹਿਰ ਵਿੱਚ ਵਿਕਾਸ ਕਾਰਜਾਂ, ਸਫ਼ਾਈ, ਸਟਰੀਟ ਲਾਈਟਾਂ, ਸੀਵਰੇਜ, ਸੜਕਾਂ ਆਦਿ ਦੀ ਮੁਰੰਮਤ ਨੂੰ ਲੈ ਕੇ ਕੁਝ ਮਸਲੇ ਉਠਾਏ। ਅਹਿਮਦੀਆ ਭਾਈਚਾਰੇ ਦੀਆਂ ਮੰਗਾਂ ਅਤੇ ਮੁਸ਼ਕਲਾਂ ਸੁਣਨ ਤੋਂ ਬਾਅਦ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਕੀਤੇ ਕਿ ਹਰ ਵਿਭਾਗ ਦਾ ਮੁਖੀ ਕਾਦੀਆਂ ਸ਼ਹਿਰ ਦਾ ਨਿੱਜੀ ਦੌਰਾ ਕਰਕੇ ਜੋ ਘਾਟਾਂ ਹਨ ਉਨ੍ਹਾਂ ਨੂੰ ਨੋਟ ਕਰੇ ਅਤੇ ਸਮਾਂ ਰਹਿੰਦੇ ਉਸਦਾ ਹੱਲ ਕਰਨ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਕਿਹਾ ਕਿ ਭਾਂਵੇ ਕਿ ਜਲਸਾ ਸਲਾਨਾ ਦਸੰਬਰ ਮਹੀਨੇ ਵਿੱਚ ਹੈ ਪਰ ਇਸਦੀਆਂ ਤਿਆਰੀਆਂ ਸਬੰਧੀ ਅਗੇਤੇ ਕੀਤੇ ਜਾਣ ਵਾਲੇ ਸਾਰੇ ਪ੍ਰਬੰਧ ਅਤੇ ਕੰਮ ਅਕਤੂਬਰ ਮਹੀਨੇ ਤੱਕ ਮੁਕੰਮਲ ਕਰ ਲਏ ਜਾਣ। ਉਨ੍ਹਾਂ ਅਹਿਮਦੀਆ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਸੇ ਸਬੰਧੀ ਤਿਆਰੀਆਂ ਨੂੰ ਸਮਾਂ ਰਹਿੰਦੇ ਪੂਰਾ ਕਰ ਲਿਆ ਜਾਵੇਗਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਡੀ.ਐਸ.ਪੀ. ਹਰੀਕ੍ਰਿਸ਼ਨ ਸਿੰਘ, ਹਰਜੋਤ ਸਿੰਘ ਐਕਸੀਅਨ ਲੋਕ ਨਿਰਮਾਣ ਵਿਭਾਗ, ਬਲਦੇਵ ਸਿੰਘ ਐਕਸੀਅਨ ਮੰਡੀ ਬੋਰਡ, ਐੱਸ.ਡੀ.ਓ. ਸੀਵਰੇਜ ਬੋਰਡ ਗੁਰਜਿੰਦਰ ਸਿੰਘ, ਅਮਹਿਦੀਆ ਭਾਈਚਾਰੇ ਦੇ ਨੁਮਾਇੰਦੇ ਮਜ਼ਹਰ ਵਸੀਮ, ਨਾਸਰਉਮਿਨਲੱਾਹ, ਅਬਦੁਲ ਵਾਸੇ, ਪ੍ਰੈਸ ਸੈਕਟਰੀ ਤਾਰਿਕ ਅਹਿਮਦ ਸਮੇਤ ਹੋਰ ਅਧਿਕਾਰੀ ਵੀ ਮੌਜ਼ੂਦ ਸਨ।    

FacebookTwitterEmailWhatsAppTelegramShare
Exit mobile version