ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਨਕੁਲ ਮਹਾਜਨ ਸਮੇਤ ਤਿੰਨ ਖਿਲਾਫ਼ ਮਾਮਲਾ ਦਰਜ

ਆਪ ਦੇ ਵਰਕਰ ਵੱਲੋਂ ਨਗਰ ਕੌਂਸਲ ਅੰਦਰ ਬਦਲਸੂਕੀ ਅਤੇ ਕੁੱਟਮਾਰ ਕਰਨ ਦੇ ਲੱਗਾਏ ਦੋਸ਼

ਗੁਰਦਾਸਪੁਰ, 3 ਸਿਤੰਬਰ (ਮੰਨਣ ਸੈਣੀ)। ਥਾਣਾ ਸਿਟੀ ਦੀ ਪੁਲਿਸ ਵੱਲੋਂ ਕਾਂਗਰਸ ਦੇ ਹਲਕਾ ਯੂਥ ਪ੍ਰਧਾਨ ਨਕੁਲ ਮਹਾਜਨ ਸਮੇਤ ਕੁੱਲ ਤਿੰਨ ਵਿਅਕਤੀਆਂ ਖਿਲਾਫ ਬਦਸਲੂਕੀ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਦੇ ਤਹਿਤ ‘ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

ਇਹ ਮਾਮਲਾ ਅਭੀ ਚੌਧਰੀ ਪੁੱਤਰ ਬਲਦੇਵ ਰਾਜ ਵਾਸੀ ਇਸਲਾਮਾਬਾਦ ਮੋਹੱਲਾ ਦੀ ਸ਼ਿਕਾਇਤ ਤੇ ਦਰਜ਼ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ 30 ਅਗਸਤ ਨੂੰ ਉਹ ਨਗਰ ਕੌਂਸਲ ਗੁਰਦਾਸਪਰ ਗਿਆ ਸੀ | ਇਸ ਦੌਰਾਨ ਉਥੇ ਮੌਜੂਦ ਨਕੁਲ ਮਹਾਜਨ ਨੇ ਉਸ ਨੂੰ ਰੋਕ ਲਿਆ, ਜਿਸ ਤੋਂ ਬਾਅਦ ਨਕੁਲ ਮਹਾਜਨ ਨੇ ਆਪਣੇ ਦੋ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਉਕਤ ਲੋਕਾਂ ਨੇ ਉਸ ਨੂੰ ਇਸ ਗੱਲ ‘ਤੇ ਰੋਕੀ ਰੱਖਿਆ ਕਿ ਉਸ ਨੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਸਮਰਥਨ ਦਿੱਤਾ ਸੀ।

ਦੂਜੇ ਪਾਸੇ ਇਸ ਸਬੰਧੀ ਨਕੁਲ ਮਹਾਜਨ ਨੇ ਇਸ ਨੂੰ ਸਿਆਸੀ ਰੰਜਿਸ਼ ਕਰਾਰ ਦਿੱਤਾ ਹੈ।

FacebookTwitterEmailWhatsAppTelegramShare
Exit mobile version