9 ਸਤੰਬਰ ਨੂੰ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ ਲੱਗੇਗਾ ਕਿਸਾਨ ਮੇਲਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ

ਗੁਰਦਾਸਪੁਰ, 3 ਸਤੰਬਰ (ਮੰਨਣ ਸੈਣੀ)। ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਘ ਢਿਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱੱਲੋਂ 9 ਸਤੰਬਰ 2022, ਦਿਨ ਬੁੱਧਵਾਰ ਨੂੰ ਖੇਤਰੀ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਕਿਸਾਨ ਮੇਲੇ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਖੁਰਾਕ ਤੇ ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਵਿਭਾਗ, ਪੰਜਾਬ ਸਰਕਾਰ, ਮੁੱਖ ਮਹਿਮਾਨ ਵਜੋਂ ਹੋਣਗੇ।ਇਸ ਤੋਂ ਇਲਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ  ਚੇਅਰਮੈਨ ਸ਼੍ਰੀ ਰਮਨ ਬਹਿਲ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਅਤੇ ਪੀ.ਏ.ਯੂ ਪ੍ਰੰਬਧਕੀ ਬੋਰਡ ਦੇ ਮੈਂਬਰ ਹਰਦਿਆਲ ਸਿੰਘ ਗਜ਼ਨੀਪੁਰ ਵਿਸ਼ੇਸ਼ ਮਹਿਮਾਨ ਹੋਣਗੇਂ। ਉਨ੍ਹਾਂ ਦੱਸਿਆ ਕਿ ਡਾ. ਸਤਬੀਰ ਸਿੰਘ ਗੋਸਲ, ਉੱਪ-ਕੁੱਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ।

ਡਾ. ਢਿਲੋਂ ਨੇ ਦੱਸਿਆ ਕਿ ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਹਾੜੀ ਦੀਆਂ ਫਸਲਾਂ ਦੇ ਸੁਧਰੇ ਬੀਜ਼, ਫ਼ਲਦਾਰ ਬੂਟਿਆਂ ਅਤੇ ਖੇਤੀ ਸਾਹਿਤ ਦੀ ਵਿਕਰੀ ਵੀ ਕੀਤੀ ਜਾਵੇਗੀ।

ਡਾ. ਭੁਪਿੰਦਰ ਸਿੰਘ ਢਿਲੋਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ 9 ਸਤੰਬਰ ਨੂੰ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ ਲੱਗ ਰਹੇ ਕਿਸਾਨ ਮੇਲੇ ਵਿੱਚ ਭਾਗ ਲੈ ਕੇ ਖੇਤੀ ਮਾਹਿਰਾਂ ਕੋਲੋਂ ਖੇਤੀ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕਰਨ।

FacebookTwitterEmailWhatsAppTelegramShare
Exit mobile version