ਚੰਡੀਗੜ੍ਹ, 8 ਸਿਤੰਬਰ (ਦਾ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਪੈਂਦੇ ਨਗਰ ਸੁਧਾਰ ਟਰੱਸਟਾ ਦੇ ਨਵੇਂ ਚੇਅਰਮੈਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਖੁੱਦ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਹੈ ਅਤੇ ਉਹਨਾਂ ਉਮੀਦ ਜਤਾਈ ਹੈ ਕਿ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਇਮਾਨਦਾਰੀ ਨਾਲ ਕੰਮ ਕਰਨਗੇ…ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ। ਉਹਨਾਂ ਕਿਹਾ ਕਿ ਪੰਜਾਬ ਦੀ ‘ਰੰਗਲਾ ਪੰਜਾਬ’ ਟੀਮ ‘ਚ ਸਾਰਿਆਂ ਦਾ ਸਵਾਗਤ ਹੈ.
