ਗੁਰਦਾਸਪੁਰ ‘ਚ ਰਾਜਪਾਲ ਦੀ ਆਮਦ ‘ਤੇ ਭਾਰਤ-ਪਾਕ ਸਰਹੱਦ ਤੇ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼

ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਅਤੇ ਰੋਸ਼ਨੀ ਵਾਲੇ ਬੰਬ ਨਾਲ ਡਰੋਨ ਨੂੰ ਭਜਾਇਆ

ਗੁਰਦਾਸਪੁਰ. 12 ਸਤੰਬਰ (ਮੰਨਣ ਸੈਣੀ)। ਸੋਮਵਾਰ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਰਾਹੀਂ ਫਿਰ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਬੀਐਸਐਫ ਦੇ ਜਵਾਨਾਂ ਨੇ ਇਲੂ ਬੰਬ (ਰੋਸ਼ਨੀ ਵਾਲੀ ਬੰਬ) ਅਤੇ ਗੋਲੀਬਾਰੀ ਨਾਲ ਡਰੋਨ ਨੂੰ ਵਾਪਿਸ ਭਜਾਇਆ। ਜਿਸ ਤੋਂ ਬਾਅਦ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ।

ਗੌਰਤਲਬ ਹੈ ਕਿ ਘੁਸਪੈਠ ਦੀ ਇਹ ਕੋਸ਼ਿਸ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੇਹਿਤ ਦੇ ਜ਼ਿਲ੍ਹੇ ਵਿੱਚ ਆਉਣ ਤੋਂ ਕੁਝ ਘੰਟੇ ਪਹਿਲਾਂ ਕੀਤੀ ਗਈ ਹੈ। ਸੋਮਵਾਰ ਨੂੰ ਆਪਣੇ ਦੌਰੇ ਦੌਰਾਨ ਰਾਜਪਾਲ ਪੁਰੋਹਿਤ ਦੇਸ਼ ਦੀ ਸੁਰੱਖਿਆ ਸਮੇਤ ਕਈ ਅਹਿਮ ਮੁੱਦਿਆਂ ‘ਤੇ ਸਰਹਦੀ ਖੇਤਰਾਂ ਦੇ ਸਰਪੰਚਾਂ, ਮੋਹਤਬਾਰਾਂ ਅਤੇ ਹੋਰ ਲੋਕਾਂ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਰਾਜਪਾਲ ਪੁਰੋਹਿਤ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਪੰਜਾਬ ਦੇ ਡੀਜੀਪੀ ਗੋਰਵ ਯਾਦਵ ਵੀ ਮੌਜੂਦ ਰਹਿਣਗੇ। ਰਾਜਪਾਲ ਦੇ ਆਗਮਨ ਤੇ ਇਹ ਘੁਸਪੈਠ ਕੁਝ ਸੁਣੇਹਾ ਦੇਣ ਦੀ ਕੌਸ਼ਿਸ਼ ਕਰ ਰਹੀ ਹੈ।

ਬੀਐਸਐਫ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਸ ਪਾਕਿਸਤਾਨੀ ਡਰੋਨ ਨੂੰ ਬੀਐਸਐਫ ਦੀ ਰੋਜ਼ ਪੋਸਟ ਬੀਓਪੀ 89 ਬਟਾਲੀਅਨ ਦੇ ਖੇਤਰ ਵਿੱਚ ਸਵੇਰੇ 5:15 ਵਜੇ ਭਾਰਤੀ ਖੇਤਰ ਵਿੱਚ ਦੇਖਿਆ ਗਿਆ। ਜਿਸ ‘ਚ ਡਿਊਟੀ ‘ਤੇ ਮੌਜੂਦ ਜਵਾਨ ਵੱਲੋਂ ਡਰੋਨ ‘ਤੇ 9 ਰਾਊਂਡ ਫਾਇਰ ਅਤੇ ਦੋ ਹਲਕੇ ਬੰਬ ਵੀ ਸੁੱਟੇ ਗਏ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।

ਡਰੋਨ ਦੀ ਪੁਸ਼ਟੀ ਕਰਦੇ ਹੋਏ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਸਵੇਰੇ ਇਹ ਕਲਾਨੌਰ ਇਲਾਕੇ ਵਿੱਚ ਡਿੱਗਿਆ। ਉਸ ਨੇ ਦੱਸਿਆ ਕਿ ਉਹ ਖੁਦ ਉਸ ਸਮੇਂ ਉਸ ਇਲਾਕੇ ‘ਚ ਗਸ਼ਤ ‘ਤੇ ਸਨ। ਉਨ੍ਹਾਂ ਕਿਹਾ ਕਿ ਜਵਾਨਾਂ ਵੱਲੋਂ ਇਸ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਜੋਸ਼ੀ ਨੇ ਦੱਸਿਆ ਕਿ ਉਕਤ ਇਲਾਕੇ ‘ਚ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਮ ਵੀ ਚਲਾਈ ਗਈ ਹੈ ਪਰ ਅਜੇ ਤੱਕ ਕੋਈ ਬਰਾਮਦਗੀ ਨਹੀਂ ਹੋਈ ਅਤੇ ਨਾ ਹੀ ਭਾਰਤੀ ਸਰਹੱਦ ‘ਚ ਪਾਕਿਸਤਾਨੀ ਸਮੱਗਲਰਾਂ ਦਾ ਕੋਈ ਗੁਰਗਾ ਫੜਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ਕਈ ਵਾਰ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਜਾਂਦਾ ਹੈ। ਪਰ ਸਰਹੱਦੀ ਸੁਰੱਖਿਆ ਕਰਮੀਆਂ ਦੀ ਮੁਸਤੈਦੀ ਦੇ ਬਾਵਜੂਦ ਪਾਕਿਸਤਾਨ ਲਗਾਤਾਰ ਅਜਿਹੀਆਂ ਘਟੀਆ ਹਰਕਤਾਂ ਕਰ ਰਿਹਾ ਹੈ।

FacebookTwitterEmailWhatsAppTelegramShare
Exit mobile version