ਵੜਿੰਗ ਨੇ ‘ਆਪ’ ਵੱਲੋਂ ਉਸਦੇ ਕੁਝ ਵਿਧਾਇਕਾਂ ਨੂੰ ਖਰੀਦਣ ਬਾਰੇ ਰੌਲਾ ਪਾਉਣ ‘ਤੇ ਉਡਾਇਆ ਹਾਸਾ

ਪਾਰਟੀ ਨੂੰ ਉਨ੍ਹਾਂ ਵਿਧਾਇਕਾਂ ਅਤੇ ਉਨ੍ਹਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਕਿਹਾ

ਚੰਡੀਗੜ੍ਹ, 13 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਸਦੇ ਕੁਝ ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਕਰਨ ਅਤੇ ਪ੍ਰਤੀ ਵਿਧਾਇਕ 20-25 ਕਰੋੜ ਰੁਪਏ ਦੀਆਂ ਪੇਸ਼ਕਸ਼ਾਂ ਦੇ ਕੇ ਉਨ੍ਹਾਂ ਨੂੰ ਖਰੀਦਣ ਦੇ ਲਾਏ ਗਏ ਦੋਸ਼ਾਂ ‘ਤੇ ਹਾਸਾ ਉਡਾਇਆ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਭਾਜਪਾ ਅਜਿਹਾ ਕਰਨ ਚ ਸਮਰੱਥ ਹੈ ਅਤੇ ਇਦਾ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੂੰ ਖਰੀਦ ਕੇ ਸਰਕਾਰਾਂ ਨੂੰ ਅਸਥਿਰ ਕਰਨ ਦਾ ਇਤਿਹਾਸ ਰਿਹਾ ਹੈ, ਪਰ ਮੌਜੂਦਾ ਸਥਿਤੀ ਵਿੱਚ ਤੁਸੀਂ ਆਪਣੀ ਅਸਫਲਤਾ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦਿਆਂ ਨਜ਼ਰ ਆ ਰਹੇ ਹੋ।  

ਉਨ੍ਹਾਂ ਕਿਹਾ ਕਿ ‘ਆਪ’ ਅੰਦਰ ਕਿਸੇ ਨਾ ਕਿਸੇ ਬਗਾਵਤ ਦੀ ਅੱਗ ਬਲ ਰਹੀ ਹੈ ਅਤੇ ਇਸਦੇ ਵਿਧਾਇਕ ਅਸਹਿਜ ਮਹਿਸੂਸ ਕਰ ਰਹੇ ਹਨ ਅਤੇ ਪਾਰਟੀ ਅਜਿਹੀ ਕਿਸੇ ਵੀ ਹਰਕਤ ਨੂੰ ਪਹਿਲਾਂ ਹੀ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਪਾਏ ਜਾ ਰਹੇ ਰੌਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਆਪ’ ਨਿੱਤ ਅਜਿਹੇ ਦੋਸ਼ ਲਾਉਂਦੀ ਰਹਿੰਦੀ ਹੈ। ਪਹਿਲਾਂ ਉਨ੍ਹਾਂ ਦੋਸ਼ ਲਾਇਆ ਸੀ ਕਿ ਭਾਜਪਾ ਦਿੱਲੀ ਵਿੱਚ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਹੁਣ ਉਹ ਪੰਜਾਬ ਵਿੱਚ ਉਹੀ ਕਹਾਣੀ ਦੁਹਰਾ ਰਹੀ ਹੈ।  ਉਨ੍ਹਾਂ ਨੇ ਪਾਰਟੀ ਨੂੰ ਉਨ੍ਹਾਂ ਵਿਧਾਇਕਾਂ ਦੇ ਨਾਮ ਲੋਕਾਂ ਸਾਹਮਣੇ ਰੱਖਣ ਲਈ ਕਿਹਾ ਹੈ, ਜਿਨ੍ਹਾਂ ਨੂੰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਲੋਕਾਂ ਨੇ ਉਹਨਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਕਿਸੇ ਨੇ ਕਿਸੇ ਨਾ ਕਿਸੇ ਵਿਧਾਇਕ ਨਾਲ ਜ਼ਰੂਰ ਸੰਪਰਕ ਕੀਤਾ ਹੋਵੇਗਾ ਜਾਂ ਉਨ੍ਹਾਂ (ਵਿਧਾਇਕਾਂ) ਨੂੰ ਫ਼ੋਨ ਜ਼ਰੂਰ ਆਏ ਹੋਣਗੇ।  ਉਨ੍ਹਾਂ ਸਵਾਲ ਕੀਤਾ ਕਿ ਉਹ ਵਿਧਾਇਕ ਮੀਡੀਆ ਦੇ ਸਾਹਮਣੇ ਕਿਉਂ ਨਹੀਂ ਆਏ ਅਤੇ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨਾਲ ਕਿਵੇਂ, ਕਦੋਂ ਅਤੇ ਕਿੱਥੇ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਿਸ ਫੋਨ ਨੰਬਰ ਤੋਂ ਫੋਨ ਆਏ।  ਜਿਸ ‘ਤੇ ਉਨ੍ਹਾਂ ਕਿਹਾ ਕਿ ਤੁਸੀਂ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹੋ, ਕਿਉਂਕਿ ਇਹ ਇਕ ਅਪਰਾਧ ਹੈ, ਜਿਸ ਤਹਿਤ ਕਿਸੇ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ |

ਸੂਬਾ ਕਾਂਗਰਸ ਪ੍ਰਧਾਨ ਨੇ ‘ਆਪ’ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਦਿੱਲੀ ‘ਚ ਤੁਹਾਡੀ ਸੁਣਵਾਈ ਨਹੀਂ ਹੋ ਰਹੀ, ਕਿਉਂਕਿ ਤੁਸੀਂ ਦਿੱਲੀ ਪੁਲਸ ‘ਤੇ ਵੀ ਪੱਖਪਾਤੀ ਹੋਣ ਦੇ ਦੋਸ਼ ਲਗਾਉਂਦੇ ਹੋ, ਪਰ ਤੁਸੀਂ ਪੰਜਾਬ ‘ਚ ਸ਼ਿਕਾਇਤ ਕਿਉਂ ਨਹੀਂ ਦਰਜ ਕਰਵਾਉਂਦੇ, ਇੱਥੇ ਪੁਲਸ ਤੁਹਾਡੇ ਅਧੀਨ ਹੈ ਅਤੇ ਇੱਥੇ ਵਿਧਾਇਕਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਂ ਫਿਰ ਇਸ ਨਾਲ ਤੁਹਾਡਾ ਝੂਠ ਲੋਕਾਂ ਸਾਹਮਣੇ ਆ ਜਾਵੇਗਾ।

FacebookTwitterEmailWhatsAppTelegramShare
Exit mobile version