ਸੂਬੇ ਦੇ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ  ਤਹਿਤ ਐਫ.ਆਈ.ਆਰ. ਦਰਜ

vigilance

ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ, ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ

ਚੰਡੀਗੜ੍ਹ, 14 ਸਤੰਬਰ: ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ  ਗਈ ਹੈ।

ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ। 

FacebookTwitterEmailWhatsAppTelegramShare
Exit mobile version