ਚੰਡੀਗੜ੍ਹ, 19 ਸਤੰਬਰ (ਦਾ ਪੰਜਾਬ ਵਾਇਰ)। ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਮੁੱਖ ਮੰਤਰੀ ਮਾਨ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਦੀ ਬਹਾਲੀ ਨੂੰ ਲੈ ਕੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਨ।
ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
