ਪਿੰਡ ਭੂਰੀਆਂ ਸੈਣੀਆਂ ਅੰਦਰ ਕਹੀ ਮਾਰ ਕੇ ਕੀਤਾ ਕਿਸਾਨ ਦਾ ਕਤਲ, ਪੁਲਿਸ ਵੱਲੋਂ ਤਫ਼ਤੀਸ਼ ਜਾਰੀ

ਗੁਰਦਾਸਪੁਰ 21 ਸਤੰਬਰ (ਮੰਨਣ ਸੈਣੀ)। ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੂਰੀਆਂ ਸੈਣੀਆਂ ਵਿਖੇ ਮੰਗਲਵਾਰ ਰਾਤ ਅਣਪਛਾਤੇ ਵਿਅਕਤੀਆਂ ਨੇ ਕਿਸਾਨ ਦਾ ਕਹੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਨ ਪਰਮਜੀਤ ਸਿੰਘ ਪੁੱਤਰ ਗਿਆਨ ਸਿੰਘ ਉਮਰ (55) ਦੇ ਰੂਪ ਵਿੱਚ ਹੋਈ ਜੋਂ ਆਪਣੀ ਪਤਨੀ ਕੁਲਵੰਤ ਕੌਰ ਨਾਲ ਪਿੰਡ ਭੂਰੀਆਂ ਸੈਨੀਆਂ ਵਿਖੇ ਰਹਿੰਦਾ ਸੀ। ਮੰਗਲਵਾਰ ਨੂੰ ਉਸ ਦੀ ਪਤਨੀ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਲੁਧਿਆਣਾ ਗਈ ਹੋਈ ਸੀ।

ਜਦੋਂ ਬੁੱਧਵਾਰ ਦੁਪਹਿਰ ਤੱਕ ਪਰਮਜੀਤ ਸਿੰਘ ਘਰੋਂ ਬਾਹਰ ਨਾ ਨਿਕਲਿਆ ਤਾਂ ਉਸ ਦੇ ਭਰਾ ਤਰਸੇਮ ਸਿੰਘ ਅਤੇ ਸੁਖਵਿੰਦਰ ਸਿੰਘ ਸਮੇਤ ਕੁਝ ਹੋਰ ਪਰਿਵਾਰਕ ਮੈਂਬਰਾਂ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਘਰ ਅੰਦਰ ਦਾਖਲ ਹੋਏ। ਉਨ੍ਹਾਂ ਦੇਖਿਆ ਕਿ ਘਰ ਦੀ ਪਹਿਲੀ ਮੰਜ਼ਿਲ ‘ਤੇ ਕਮਰੇ ‘ਚ ਪਰਮਜੀਤ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਪਰਿਵਾਰਕ ਮੈਂਬਰਾਂ ਨੇ ਤੁਰੰਤ ਕਾਹਨੂੰਵਾਨ ਪੁਲੀਸ ਨੂੰ ਸੂਚਿਤ ਕੀਤਾ। ਥਾਣਾ ਸਦਰ ਦੇ ਇੰਚਾਰਜ ਸੁਖਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਇਸ ਦੀ ਸੂਚਨਾ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ।

ਮੌਕੇ ਦਾ ਦੌਰਾ ਕਰਨ ‘ਤੇ ਪਤਾ ਲੱਗਾ ਕਿ ਪਰਮਜੀਤ ਸਿੰਘ ਦੇ ਸਿਰ ‘ਚ ਕਈ ਵਾਰ ਕੁਚਲ ਕੇ ਮੌਤ ਹੋ ਚੁੱਕੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਸੀ.ਆਈ.ਏ ਸਟਾਫ ਗੁਰਦਾਸਪੁਰ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਦੇ ਨੇੜੇ ਅਹਿਮ ਸਬੂਤਾਂ ਨਾਲ ਛੇੜਛਾੜ ਦਾ ਪਤਾ ਲੱਗਾ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਜਲਦ ਹੀ ਕਾਤਲਾਂ ਦਾ ਪਤਾ ਲਗਾ ਲਵੇਗੀ।

FacebookTwitterEmailWhatsAppTelegramShare
Exit mobile version