ਪ੍ਰਾਈਵੇਟ ਟਰੱਸਟ ਨੇ ਮੈਡੀਕਲ ਕਾਲਜ ਕਮ ਹਸਪਤਾਲ ਬਣਾਉਣ ਲਈ ਪੰਜਾਬ ਸਰਕਾਰ ਨੂੰ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਦਾਨ ਕੀਤੀ

ਟਰੱਸਟ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਐਲਾਨ ਕੀਤਾ ਗਿਆ

ਚੱਕ ਕਲਾਂ (ਲੁਧਿਆਣਾ), 4 ਅਕਤੂਬਰ (ਦਾ ਪੰਜਾਬ ਵਾਇਰ)। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੰਗਲਵਾਰ ਨੂੰ ਜ਼ਿਲ੍ਹੇ ਦੇ ਪਿੰਡ ਚੱਕ ਕਲਾਂ ਵਿਖੇ ਪਹੁੰਚੇ ਜਿੱਥੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਪੰਜਾਬ ਸਰਕਾਰ ਨੂੰ ਦਾਨ ਕੀਤੀ ਗਈ।

ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਦੇ ਨੁਮਾਇੰਦਿਆਂ ਗੁਰਨਾਮ ਸਿੰਘ ਅਤੇ ਪਵਿਤਰ ਸਿੰਘ ਦਾ ਧੰਨਵਾਦ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਲੋਕਾਂ ਦੀ ਭਲਾਈ ਲਈ ਇੱਥੇ ਮੈਡੀਕਲ ਕਾਲਜ ਜਾਂ ਹਸਪਤਾਲ ਦੇ ਵਿਕਾਸ ਦਾ ਬੀੜਾ ਚੁੱਕਣਗੇ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਹਰ ਤਰ੍ਹਾਂ ਦੀ ਮਦਦ ਕਰੇਗੀ ਅਤੇ ਹੋਰਨਾਂ, ਖਾਸ ਕਰਕੇ ਪ੍ਰਵਾਸੀ ਭਾਰਤੀਆਂ, ਨੂੰ ਵੀ ਅੱਗੇ ਆਉਣ ਅਤੇ ਆਪਣੀ ਮਾਤ ਭੂਮੀ ਦੀ ਤਰੱਕੀ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕਰੇਗੀ।

ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਸੀਨੀਰ ਆਪ ਲੀਡਕ ਡਾ਼ ਕੇ.ਐਨ.ਐਸ ਕੰਗ, ਏ.ਸੀ.ਐਸ (ਖੇਤੀਬਾੜੀ ਅਤੇ ਕਿਸਾਨ ਭਲਾਈ) ਸਰਵਜੀਤ ਸਿੰਘ, ਸੀਨੀਅਰ ਆਪ ਆਗੂ ਡਾ.ਕੇ.ਐਨ.ਐਸ. ਕੰਗ ਅਤੇ ਹੋਰ ਹਾਜ਼ਰ ਸਨ।

FacebookTwitterEmailWhatsAppTelegramShare
Exit mobile version