ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਚ ਏਐਸਆਈ ਗ੍ਰਿਫ਼ਤਾਰ

vigilance

ਚੰਡੀਗੜ੍ਹ, 28 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਬਿਜਲੀ ਚੋਰੀ ਵਿਰੋਧੀ (ਐਂਟੀ ਪਾਵਰ ਥੈਫਟ) ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏਐਸਆਈ ਨੂੰ ਤਰਲੋਚਨ ਸਿੰਘ ਵਾਸੀ ਨਵੀਂ ਅਬਾਦੀ, ਵੇਰਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਉਸਦੇ ਖਿਲਾਫ ਦਰਜ ਹੋਏ ਬਿਜਲੀ ਚੋਰੀ ਦੇ ਕੇਸ ਵਿੱਚ ਜਾਂਚ ਅਧਿਕਾਰੀ ਹੈ ਅਤੇ ਇਸ ਮਾਮਲੇ ਸਬੰਧੀ ਅਦਾਲਤ ‘ਚ ਜਾਂਚ ਰਿਪੋਰਟ ਪੇਸ਼ ਕਰਨ ਬਦਲੇ ਉਸ ਤੋਂ 4,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿਚਲੇ ਤੱਥਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਉਰੋ ਦੇ ਅੰਮ੍ਰਿਤਸਰ ਯੂਨਿਟ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ ਦੱਸਿਆ ਕਿ ਉਕਤ ਏ.ਐਸ.ਆਈ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

FacebookTwitterEmailWhatsAppTelegramShare
Exit mobile version