ਸਿਵਲ ਹਸਪਤਾਲ ਦਸੂਹਾ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਮੁਅੱਤਲ

ਚੰਡੀਗੜ, 1 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਨਿਰਦੇਸ਼ਾਂ ਤੇ ਸਿਵਲ ਹਸਪਤਾਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਸਰਜਰੀ ਨੂੰ ਡਿਊਟੀਚ ਕੁਤਾਹੀ ਕਰਨ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ।

ਪੰਜਾਬ ਦੇ ਸਿਹਤ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਰਣਜੀਤ ਸਿੰਘ, ਮੈਡੀਕਲ ਅਫ਼ਸਰ ਸਰਜਰੀ ਨੂੰ ਪ੍ਰਬੰਧਕੀ ਆਧਾਰ `ਤੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਲੀ, 1970 ਦੇ ਨਿਯਮ 4 (1) ਅਧੀਨ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ।

ਬੁਲਾਰੇ ਅਨੁਸਾਰ ਸਬੰਧਤ ਅਧਿਕਾਰੀ ਦਾ ਮੁਅੱਤਲੀ ਦੌਰਾਨ ਸਟੇਸ਼ਨ ਮੁੱਖ ਦਫ਼ਤਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਚੰਡੀਗੜ੍ਹ ਹੋਵੇਗਾ।

FacebookTwitterEmailWhatsAppTelegramShare
Exit mobile version