ਹਰਵਿੰਦਰ ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਦਿੱਤਾ ਮੰਗ ਪੱਤਰ

ਗੁਰਦਾਸਪੁਰ, 19 ਨਵੰਬਰ (ਮੰਨਣ ਸੈਣੀ)। ਸਿੱਖ ਜਥੇਬੰਦੀਆਂ ਨੇ ਐਸਐਸਪੀ ਨੂੰ ਮੰਗ ਪੱਤਰ ਸੌਂਪ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਨਾਮਜ਼ਦ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਇਸ ਮੌਕੇ ਇੰਦਰਪਾਲ ਸਿੰਘ ਬੈਂਸ, ਸਤਨਾਮ ਸਿੰਘ, ਬਾਬਾ ਨਸੀਬ ਸਿੰਘ ਆਦਿ ਨੇ ਕਿਹਾ ਕਿ ਸ਼ਿਵ ਸੈਨਾ ਦੇ ਹਰਵਿੰਦਰ ਸਿੰਘ ਸੋਨੀ ਨੇ ਕੁਝ ਦਿਨ ਪਹਿਲਾਂ ਵਿਵਾਦਤ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਸੋਨੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਪਰ ਪੁਲਿਸ ਵੱਲੋਂ ਹਾਲੇ ਤੱਕ ਸੋਨੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਨੀ ਆਜ਼ਾਦ ਘੁੰਮ ਰਿਹਾ ਹੈ ਅਤੇ ਸਬੂਤਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਸੋਨੀ ਦੀ ਗ੍ਰਿਫ਼ਤਾਰੀ ਨਾ ਹੋਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ, ਕਿਉਂਕਿ ਉਹ ਲੋਕਾਂ ਨੂੰ ਕਹਿ ਰਿਹਾ ਹੈ ਕਿ ਉਸ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸੋਨੀ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਨਹੀਂ ਤਾਂ ਉਹ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਧਰਨਾ ਦੇਣ ਲਈ ਮਜਬੂਰ ਹੋਣਗੇ।

FacebookTwitterEmailWhatsAppTelegramShare
Exit mobile version