ਗੁਰਦਾਸਪੁਰ, 30 ਨਵੰਬਰ (ਮੰਨਣ ਸੈਣੀ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਦਿਆਂ ਅੱਜ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਦਲ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ। ਜਿਸ ਦੇ ਤਹਿਤ ਗੁਰਦਾਸਪੁਰ ਦੇ ਜਿਲ੍ਹਾ ਪ੍ਰਧਾਨ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਅਤੇ ਲਖਬੀਰ ਸਿੰਘ ਲੋਧੀਨੰਗਲ ਨੂੰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ।
ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਨਿਯੁਕਤ
