ਗੁਰਦਾਸਪੁਰ, 22 ਜਨਵਰੀ 2022 (ਦਿਨੇਸ਼ ਕੁਮਾਰ)। ਥਾਣਾ ਸਦਰ ਦੀ ਪੁਲੀਸ ਨੇ ਬੱਬਰੀ ਬਾਈਪਾਸ ਨਾਕੇ ਤੋਂ ਦੋ ਕਾਰ ਸਵਾਰਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏਐਸਆਈ ਧਰਮਿੰਦਰ ਕੁਮਾਰ ਨੇ ਪੁਲੀਸ ਪਾਰਟੀ ਸਮੇਤ ਬੱਬਰੀ ਬਾਈਪਾਸ ’ਤੇ ਰੋਜ਼ਾਨਾ ਦੀ ਤਰ੍ਹਾ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਬਟਾਲਾ ਵੱਲੋਂ ਆ ਰਹੀ ਗੱਡੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਕਾਰ ਵਿੱਚ ਦੋ ਵਿਅਕਤੀ ਸਵਾਰ ਸਨ। ਸ਼ੱਕ ਦੇ ਆਧਾਰ ‘ਤੇ ਥਾਣਾ ਸਦਰ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ, ਜਿੱਥੋਂ ਪਹੁੰਚੇ ਤਫਤੀਸ਼ੀ ਅਫਸਰ ਏ.ਐੱਸ.ਆਈ ਹਰਜੀਤ ਸਿੰਘ ਨੇ ਕਾਰ ਦੇ ਡੈਸ਼ਬੋਰਡ ‘ਚੋਂ ਬਰਾਮਦ ਹੋਏ ਪਲਾਸਟਿਕ ਦੇ ਲਿਫਾਫੇ ਦੀ ਚੈਕਿੰਗ ਕੀਤੀ ਤਾਂ ਉਸ ‘ਚੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਅਭਿਸ਼ੇਕ ਅਤੇ ਜੀਵਨ ਵਾਸੀ ਦਾਸਪੁਰ, ਥਾਣਾ ਸਿਵਲ ਲਾਈਨ ਬਟਾਲਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਕਾਰ ਦੇ ਡੈਸ਼ਬੋਰਡ ਤੋਂ ਤਲਾਸ਼ੀ ਦੌਰਾਨ 11 ਗ੍ਰਾਮ ਹੈਰੋਇਨ ਬਰਾਮਦ, ਦੋ ਮੁਲਜ਼ਮ ਕਾਬੂ
