ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਟੇਕਿਆ ਮੱਥਾ, ਕੀਤੀ ਸੱਖ-ਸ਼ਾਂਤੀ ਦੀ ਅਰਦਾਸ

ਅੰੰਮਿ੍ਤਸਰ, 23 ਜਨਵਰੀ (ਦੀ ਪੰਜਾਬ ਵਾਇਰ)। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਸੂਬਾ ਜਨਰਲ ਸਕੱਤਰ ਵਿਕਰਮਜੀਤ ਸਿੰਘ ਚੀਮਾ ਜੀਵਨ ਕੁਮਾਰ, ਹਰਕੇਸ਼ ਬੱਗਾ ਸਮੇਤ ਵੱਖ-ਵੱਖ ਅਹੁਦੇਦਾਰ ਹਾਜ਼ਰ ਸਨ। ਰੁਪਾਨੀ ਨੇ ਹਰਿਮੰਦਰ ਸਾਹਿਬ ਵਿਖੇ ਪੱਗ ਬੰਨ੍ਹ ਕੇ ਮੱਥਾ ਟੇਕਿਆ ਅਤੇ ਸੁੱਖ-ਸ਼ਾਂਤੀ ਦੀ ਅਰਦਾਸ ਕੀਤੀ।

ਰੁਪਾਨੀ ਨੇ ਕਿਹਾ ਕਿ ਉਹ ਭਾਜਪਾ ਦੀ ਪੰਜਾਬ ਕਾਰਜਕਾਰਨੀ ਦੀ ਦੋ ਰੋਜ਼ਾ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਏ ਹਨ। ਉਨ੍ਹਾਂ ਦੀ ਗੁਰੂ ਘਰ ਪ੍ਰਤੀ ਬੇਹੱਦ ਸ਼ਰਧਾ ਹੈ। ਇਸੇ ਲਈ ਉਹ ਮੱਥਾ ਟੇਕਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਕਾਰਜਕਾਰਨੀ ਦੀ ਮੀਟਿੰਗ ਵਿੱਚ ਜੋ ਵੀ ਫੈਸਲੇ ਲਏ ਜਾਣਗੇ, ਉਹ ਜਿੱਥੇ ਪੰਜਾਬ ਦੀ ਭਵਿੱਖੀ ਰਾਜਨੀਤੀ ਤੈਅ ਕਰਨਗੇ, ਉੱਥੇ ਪਾਰਟੀ ਨੂੰ ਪਿੰਡ ਪੱਧਰ ’ਤੇ ਮਜ਼ਬੂਤ ​​ਕਰਨ ਲਈ ਅਹਿਮ ਹੋਣਗੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋ ਸਕਦਾ ਕਿ ਪੰਜਾਬ ਨੂੰ ਰਾਸ਼ਟਰੀ ਪੱਧਰ ‘ਤੇ ਗਣਤੰਤਰ ਦਿਵਸ ਪਰੇਡ ਵਿਚ ਹਿੱਸਾ ਲੈਣ ਦਾ ਮੌਕਾ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਹੁਤ ਜਲਦ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ​​ਸਿਆਸੀ ਪਾਰਟੀ ਵਜੋਂ ਉਭਰੇਗੀ। ਪੰਜਾਬ ਦੇ ਲੋਕਾਂ ਦਾ ਭਾਜਪਾ ਵਿੱਚ ਵਿਸ਼ਵਾਸ ਵਧਦਾ ਜਾ ਰਿਹਾ ਹੈ।

FacebookTwitterEmailWhatsAppTelegramShare
Exit mobile version