ਪਿੰਡ ਭਰੋ ਹਾਰਨੀ ਦੇ ਨੌਜਵਾਨ ਦੀ ਕਨੇਡਾ ਵਿੱਚ ਹੋਈ ਭੇਦਭਰੀ ਹਾਲਤ ਵਿੱਚ ਮੌਤ, ਪਰਿਵਾਰ ਨੇ ਦੇਹ ਵਾਪਸ ਲਿਆਉਣ ਲਈ ਪੰਜਾਬ ਸਰਕਾਰ ਤੋਂ ਲਗਾਈ ਗੁਹਾਰ

ਮ੍ਰਿਤਕ ਗੁਰਪ੍ਰਤਾਪ ਸਿੰਘ ਪਿਛਲੇ 5 ਸਾਲਾਂ ਤੋਂ ਕਨੇਡਾ ਵਿੱਚ ਕਰ ਰਿਹਾ ਸੀ ਪੜ੍ਹਾਈ ਦਾ ਕੋਰਸ ਪੂਰਾ

ਕਾਹਨੂਵਾਨ (ਗੁਰਦਾਸਪੁਰ), 25 ਜਨਵਰੀ 2023 (ਕੁਲਦੀਪ ਜਾਫਲਪੁਰ)। ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਅਤੇ ਖਾਸ ਕਰਕੇ ਵਿਦਿਆ ਹਾਸਲ ਕਰਨ ਗਏ ਨੌਜਵਾਨਾਂ ਦੀ ਮੌਤ ਦੀ ਖਬਰ ਅਕਸਰ ਹੀ ਸੁਨਣ ਨੂੰ ਮਿਲਦੀ ਹੈ।ਅਜਿਹਾ ਹੀ ਇਕ ਮਾਮਲਾ ਥਾਣਾ ਕਾਹਨੂੰ ਵਾਨ ਅਧੀਨ ਪੈਂਦੇ ਪਿੰਡ ਭਰੋ ਹਾਰਨੀ ਦੇ ਇੱਕ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਜਿਸ ਵਿੱਚ ਏ ਐਸ ਆਈ ਅਮਰੀਕ ਸਿੰਘ ਦੇ ਟੋਰੰਟੋ ਰਹਿੰਦੇ ਸਪੁੱਤਰ ਗੁਰਪ੍ਰਤਾਪ ਸਿੰਘ ਦੀ ਮੌਤ ਦੀ ਖਬਰ ਮਿਲੀ ਹੈ।

ਮਿਰਤਰ ਦੀ ਫਾਇਲ ਫੋਟੋ

ਮਿਰਤਕ ਗੁਰਪ੍ਰਤਾਪ ਸਿੰਘ ਦੇ ਪਿਤਾ ਜੀ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਸਪੁੱਤਰ ਗੁਰਪ੍ਰਤਾਪ ਸਿੰਘ 5 ਸਾਲ ਪਹਿਲਾਂ ਕਨੇਡਾ ਵਿੱਚ ਸਟੱਡੀ ਵੀਜ਼ੇ ਤੇ ਗਿਆ ਸੀ। ਉਹ ਇਸ ਸਮੇਂ ਦੌਰਾਨ ਟੋਰੰਟੋ ਸ਼ਹਿਰ ਵਿਖੇ ਰਹਿ ਰਿਹਾ ਸੀ। ਉਹਨਾਂ ਨੂੰ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਐਨ ਆਰ ਆਈ ਹੈ ਥਾਣਾ ਗੁਰਦਾਸਪੁਰ ਰਾਹੀਂ ਖ਼ਬਰ ਪ੍ਰਾਪਤ ਹੋਈ ਹੈ ਜਿਸ ਵਿੱਚ ਗੁਰਪ੍ਰਤਾਪ ਸਿੰਘ ਦੀ ਮੌਤ ਦਾ ਵੇਰਵਾ ਭੇਜਿਆ ਹੋਇਆ ਹੈ। ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਕੀ ਉਨ੍ਹਾਂ ਨੂੰ ਕਦੀ-ਕਦੀ ਗੁਰਪ੍ਰਤਾਪ ਸਿੰਘ ਦਾ ਫੋਨ ਆਉਂਦਾ ਸੀ ਅਤੇ ਹੁਣ ਇਕ ਮਹੀਨੇ ਤੋਂ ਕਿਸੇ ਵੀ ਪਰਿਵਾਰਕ ਮੈਂਬਰ ਦੇ ਨਾਲ ਗੁਰਪ੍ਰਤਾਪ ਨਾਲ ਕੋਈ ਗੱਲਬਾਤ ਨਹੀਂ ਹੋਈ ਸੀ। ਏਐਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਹਾਲ ਦੀ ਘੜੀ ਗੁਰਪ੍ਰਤਾਪ ਸਿੰਘ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ ਹੈ। ਗੁਰਪ੍ਰਤਾਪ ਸਿੰਘ ਦੇ ਪਰਿਵਾਰ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਪੰਜਾਬ ਸਰਕਾਰ ਅਤੇ ਹੋਰ ਸੀਨੀਅਰ ਆਗੂਆਂ ਨੂੰ ਮਦਦ ਦੀ ਅਪੀਲ ਕੀਤੀ ਹੈ।

FacebookTwitterEmailWhatsAppTelegramShare
Exit mobile version