ਗੁਰਦਾਸਪੁਰ, 9 ਫਰਵਰੀ (ਮੰਨਣ ਸੈਣੀ)। ਪੁਲੀਸ ਥਾਣਾ ਘੁੰਮਣ ਕਲਾਂ ਨੇ ਗੈਂਗਸਟਰ ਨੂੰ ਪਨਾਹ ਦੇਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਆਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਗੈਂਗਸਟਰ ਮਨਦੀਪ ਸਿੰਘ ਵਾਸੀ ਸੁੰਦਰ ਨਗਰ ਬਟਾਲਾ ਨੂੰ ਸਾਲ 2021 ਵਿੱਚ ਥਾਣਾ ਡੇਰਾ ਬਾਬਾ ਨਾਨਕ ਵਿਖੇ ਕਤਲ ਅਤੇ ਅਸਲਾ ਐਕਟ ਤਹਿਤ ਦਰਜ ਹੋਏ ਕੇਸ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਸਾਲ 2020 ਵਿੱਚ ਜਦੋਂ ਉਹ ਪੁਲੀਸ ਨੂੰ ਚਕਮਾ ਦੇ ਕੇ ਫਰਾਰ ਹੋਇਆ ਸੀ ਤਾਂ ਉਹ ਕਰਨਦੀਪ ਸਿੰਘ ਵਾਸੀ ਭੀਖੋਵਾਲੀ ਕੋਲ ਰਹਿ ਰਿਹਾ ਸੀ। ਕਰਨ ਜਾਣਦਾ ਸੀ ਕਿ ਮਨਦੀਪ ਸਿੰਘ ਘਿਨਾਉਣੇ ਅਪਰਾਧਾਂ ਦਾ ਦੋਸ਼ੀ ਸੀ। ਇਸ ਦੇ ਬਾਵਜੂਦ ਉਸ ਨੂੰ ਪਨਾਹ ਦਿੱਤੀ। ਜਿਸ ਦੇ ਚਲਦੇ ਉਸਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਗੈਂਗਸਟਰ ਨੂੰ ਪਨਾਹ ਦੇਣ ਦੇ ਦੋਸ਼ ‘ਚ ਮਾਮਲਾ ਦਰਜ
