ਪੁਲਸ ‘ਚ ਭਰਤੀ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰਨ ਦੇ ਮਾਮਲੇ ‘ਚ ਦੋ ਵਿਅਕਤੀ ਨਾਮਜ਼ਦ

ਗੁਰਦਾਸਪੁਰ, 10 ਫਰਵਰੀ (ਮੰਨਣ ਸੈਣੀ)। ਪੰਜਾਬ ਪੁਲੀਸ ਵਿੱਚ ਭਰਤੀ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਪੁਲੀਸ ਨੇ ਕੇਸ ਦਰਜ ਕੀਤਾ ਹੈ।

ਵਿਸ਼ਾਲ ਮਸੀਹ ਪੁੱਤਰ ਤਰਸੇਮ ਮਸੀਹ, ਵਾਸੀ ਆਲੋਵਾਲ, ਥਾਣਾ ਧਾਰੀਵਾਲ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਵਿਚ ਭਰਤੀ ਹੋਣਾ ਚਾਹੁੰਦਾ ਸੀ। ਮੁਲਜ਼ਮ ਦਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਵਾਸੀ ਗਲੀ ਨੰਬਰ-1, ਪੁਰੀ ਕਲੋਨੀ, ਥਾਣਾ ਸਿਟੀ ਫਰੀਦਕੋਟ ਨੇ ਉਸ ਨੂੰ ਪੁਲੀਸ ਵਿੱਚ ਭਰਤੀ ਕਰਵਾਉਣ ਦੇ ਬਹਾਨੇ 5.70 ਲੱਖ ਰੁਪਏ ਲੈ ਲਏ। ਪੈਸੇ ਲੈਣ ਦੇ ਬਾਵਜੂਦ ਉਸ ਨੂੰ ਪੁਲੀਸ ਵਿੱਚ ਭਰਤੀ ਨਹੀਂ ਕੀਤਾ ਗਿਆ। ਕਾਫੀ ਦੇਰ ਬਾਅਦ ਜਦੋਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਦੋਸ਼ੀ ਟਾਲ-ਮਟੋਲ ਕਰਨ ਲੱਗਾ। ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

FacebookTwitterEmailWhatsAppTelegramShare
Exit mobile version