ਐਡਵੋਕੇਟ ਪਾਹੜਾ ਨੇ ਰਾਹੁਲ ਗਾਂਧੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ

ਪਾਰਟੀ ਦੀ ਮਜ਼ਬੂਤੀ ਬਾਰੇ ਚਰਚਾ ਕੀਤੀ

ਗੁਰਦਾਸਪੁਰ, 10 ਫਰਵਰੀ (ਮੰਨਣ ਸੈਣੀ)। ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੱਲੋਂ ਰਾਹੁਲ ਗਾਂਧੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਵੱਲੋਂ ਜਲਦੀ ਸ਼ੁਰੂ ਕੀਤੀ ਜਾਣ ਵਾਲੀ ਹਾਥ ਸੇ ਹਾਥ ਮਿਲਾਓ ਯਾਤਰਾ ਅਤੇ ਪਾਰਟੀ ਦੀ ਮਜ਼ਬੂਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਐਡਵੋਕੇਟ ਪਾਹੜਾ ਨੇ ਦੱਸਿਆ ਕਿ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਆਉਣ ਵਾਲੀਆਂ ਲੋਕ ਸਭਾ ਚੋਣਾਂ ਅਤੇ ਪਾਰਟੀ ਦੀ ਮਜ਼ਬੂਤੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਦੇਸ਼ ਭਰ ਵਿੱਚ ਕੀਤੀ ਗਈ ਭਾਰਤ ਜੋੜੋ ਰੈਲੀ ਨੇ ਪਾਰਟੀ ਨੂੰ ਬਹੁਤ ਮਜ਼ਬੂਤ ​​ਕੀਤਾ ਹੈ। ਹੁਣ ਅਗਲੇ ਪੜਾਅ ‘ਚ ਪਾਰਟੀ ਹਾਥ ਸੇ ਸਾਥ ਮਿਲਾਓ ਯਾਤਰਾ ਸ਼ੁਰੂ ਕਰਨ ਜਾ ਰਹੀ ਹੈ। ਜਿਸ ਵਿੱਚ ਪਾਰਟੀ ਦੇਸ਼ ਦੇ ਹਰ ਵਿਅਕਤੀ ਤੱਕ ਪਹੁੰਚ ਕਰੇਗੀ ਤਾਂ ਜੋ ਪਾਰਟੀ ਨੂੰ ਮਜਬੂਤ ਕੀਤਾ ਜਾ ਸਕੇ। ਯਾਤਰਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਰਾਹੁਲ ਗਾਂਧੀ ਵੱਲੋਂ ਸਾਰੇ ਆਗੂਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

ਐਡਵੋਕੇਟ ਪਾਹੜਾ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਦੇਸ਼ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਉਨ੍ਹਾਂ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਰੈਲੀ ਦਾ ਪੂਰਾ ਅਸਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਦੇਖਣ ਨੂੰ ਮਿਲੇਗਾ।

FacebookTwitterEmailWhatsAppTelegramShare
Exit mobile version