ਗੁਰਦਾਸਪੁਰ ‘ਚ ਹੈਰੋਇਨ ਦਾ ਨਸ਼ਾ ਕਰਦੇ 2 ਫੜੇ: ਰਾਜਪੁਰਾ ਦੇ ਪਿੰਡ ਵਾਸੀਆਂ ਨੇ ਪੁਲਿਸ ਹਵਾਲੇ ਕੀਤਾ, ਵੀਡੀਓ ਕੀਤੀ ਵਾਇਰਲ

ਗੁਰਦਾਸਪੁਰ, 12 ਫਰਵਰੀ (ਮੰਨਣ ਸੈਣੀ)। ਗੁਰਦਾਸਪੁਰ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਸ਼ਮਸ਼ਾਨਘਾਟ ਤੋਂ ਪਿੰਡ ਵਾਸੀਆਂ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਹੈ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਦੋਵਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ। ਪੁਲਸ ਦੋਵਾਂ ਨੌਜਵਾਨਾਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।

ਫੜੇ ਗਏ ਨੌਜਵਾਨਾਂ ਨੇ ਦੱਸਿਆ ਕਿ ਉਹ ਪਿੰਡ ਝੋਰਛੱਤਰ ਦੀ ਰਹਿਣ ਵਾਲੀ ਇੱਕ ਔਰਤ ਤੋਂ ਹੈਰੋਇਨ ਲੈ ਕੇ ਆਏ ਸਨ। ਦੂਜੇ ਪਾਸੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਝੋਰਛੱਤਰ ਵਿੱਚ ਨਸ਼ਾ ਸ਼ਰੇਆਮ ਵਿਕਦਾ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਹੈਰੋਇਨ ਦੇ ਨਸ਼ੇ ‘ਚ ਧੁੱਤ ਨੌਜਵਾਨਾਂ ਦੀ ਵੀਡੀਓ ਵੀ ਬਣਾਈ।

FacebookTwitterEmailWhatsAppTelegramShare
Exit mobile version