ਮੁੱਖ ਮੰਤਰੀ ਅਤੇ ਰਾਜਪਾਲ ਦਰਮਿਆਨ ਫਿਰ ਖੜ੍ਹਕੀ:- ਸਿਰਫ਼ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹਾਂ, ਕੇਂਦਰ ਵਲੋਂ ਨਿਯੁਕਤ ਕਿਸੇ ਵਿਅਕਤੀ ਨੂੰ ਨਹੀਂ : ਮੁੱਖ ਮੰਤਰੀ ਨੇ ਰਾਜਪਾਲ ਨੂੰ ਦਿੱਤਾ ਜਵਾਬ

ਸਾਡਾ ਹਰ ਫੈਸਲਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਨੂੰ ਸਮਰਪਿਤ

ਚੰਡੀਗੜ੍ਹ, 13 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪਾਲ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸਿਰਫ਼ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ ਨਾ ਕਿ ਕੇਂਦਰ ਵੱਲੋਂ ਨਿਯੁਕਤ ਕੀਤੇ ਗਏ ਕਿਸੇ ਵਿਅਕਤੀ ਨੂੰ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਉਨ੍ਹਾਂ ਦੇ ਪੱਤਰ ਬਾਰੇ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਉਠਾਏ ਗਏ ਸਾਰੇ ਮੁੱਦੇ ਸੂਬੇ ਦੇ ਅਧਿਕਾਰ ਖੇਤਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਲਈ ਉਹ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੇ ਫਤਵੇ ਰਾਹੀਂ ਚੁਣਿਆ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਵੱਲੋਂ ਨਿਯੁਕਤ ਵਿਅਕਤੀ ਨੂੰ ਜਵਾਬਦੇਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਰਾਜਪਾਲ ਦੁਆਰਾ ਉਠਾਏ ਗਏ ਸਾਰੇ ਸਵਾਲਾਂ ਦਾ ਜਵਾਬ ਹੈ। ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਨੂੰ ਉਪਦੇਸ਼ ਦੇਣ ਦੀ ਬਜਾਏ ਸੰਵਿਧਾਨ ਵਿੱਚ ਦਰਜ ਆਪਣੇ ਫਰਜ਼ਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।

FacebookTwitterEmailWhatsAppTelegramShare
Exit mobile version