ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ- ਭਗਵੰਤ ਮਾਨ

ਚੰਡੀਗੜ੍ਹ, 23 ਫਰਵਰੀ 2023 (ਦੀ ਪੰਜਾਬ ਵਾਇਰ)। ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ਹੈ ਕਾਨੂੰਨ ਸੱਭ ਲਈ ਬਰਾਬਰ ਹੈ। ਰਿਸ਼ਵਤਖੋਰੀ ਭਾਂਵੇ ਕਿਸੇ ਨੇ ਵੀ ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਇਹ ਪ੍ਰਤੀਕਰਮ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਦੀ ਵਿਜਿਲੈਂਸ ਵੱਲ਼ੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਇਆ ਹੈ। ਮੁੱਖਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ, ਪਿਆਰ ਅਤੇ ਉਮੀਦਾਂ ਮੇਰਾ ਹੌਂਸਲਾ ਬੁਲੰਦ ਰੱਖਦੀਆਂ ਨੇ।

ਇਹ ਵੀ ਖ਼ਬਰ ਹੈ ਕਿ ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਸਾਫ਼ ਸੁਥਰੇ ਅਕਸ ਵਾਲੇ ਲੋਕਾਂ ਨੂੰ ਹੀ ਆਪਣੇ ਪੀ.ਏ. ਰੱਖਣ ਅਤੇ ਰਿਸ਼ਤੇਦਾਰਾਂ ਤੇ ਨਜ਼ਦੀਕੀਆਂ ਤੋਂ ਵੀ ਗੁਰੇਜ਼ ਕੀਤਾ ਜਾਵੇ।

Exit mobile version