5,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 23 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਬਟਾਲਾ ਪੁਲਿਸ ਜਿਲੇ ਵਿੱਚ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ, ਇੰਚਾਰਜ ਪੁਲਿਸ ਚੌਕੀ ਦਿਆਲਗੜ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਨੂੰ ਗੁਰਪ੍ਰੀਤ ਕੌਰ ਵਾਸੀ ਮਹਿਤਾ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਗਿਰਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਨੇ ਅਦਾਲਤ ਵਿੱਚ ਉਸਦੇ ਹੱਕ ਵਿੱਚ ਗਵਾਹ ਦੇ ਬਿਆਨ ਦਰਜ ਕਰਵਾਉਣ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਕਿਉਂਕਿ ਉਸਦੇ ਖਿਲਾਫ ਪਹਿਲਾਂ ਹੀ ਪੁਲਿਸ ਕੇਸ ਦਰਜ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਦੋਸ਼ੀ ਏਐਸਆਈ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

FacebookTwitterEmailWhatsAppTelegramShare
Exit mobile version