ਚੰਡੀਗੜ੍ਹ, 26 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਪੰਜਾਬ ਦੇ ਰਾਜਪਾਲ ਦੇ ਖਿਲਾਫ ਸੁਪਰੀਮ ਕੋਰਟ ਪਹੁੰਚ ਗਈ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦਿੱਤੀ। ਮੁੱਖ ਮੰਤਰੀ ਮਾਨ ਨੇ ਟਵੀਟ ਵਿੱਚ ਕਿਹਾ ਕਿ, “ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ…. ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਮਰੀਮ ਕੋਰਟ ਜਾਓ… ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਮਰੀਮ ਕੋਰਟ ਜਾਣਾ ਪੈ ਰਿਹਾ ਹੈ … ਲੋਕਤੰਤਰ ਦੀ ਤਲਾਸ਼ ਜਾਰੀ ਹੈ…”
Big Breaking:- ਰਾਜਪਾਲ ਖਿਲਾਫ਼ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ
