ਚੰਡੀਗੜ੍ਹ, 8 ਮਾਰਚ 2023 (ਦੀ ਪੰਜਾਬ ਵਾਇਰ)। ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਲਕੇ ਪੰਜਾਬ ਦੇ ਅਮ੍ਰਿਤਸਰ ਜਿਲ੍ਹੇ ਅੰਦਰ ਆ ਰਹੀ ਹਨ। ਉਨ੍ਹਾਂ ਦੇ ਆਗਮਨ ਦੇ ਚਲਦਿਆਂ ਅਤੇ ਸੁਰੱਖਿਆ ਨੂੰ ਲੈਕੇ ਪੁਖਤਾ ਪ੍ਰਬੰਧ ਕਰਦੇ ਹੋਏ ਪੰਜਾਬ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਭਲਕੇ ਦੁਪਹਿਰ 12.30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ। ਜਿਸ ਤੋਂ ਬਾਅਦ ਰਾਸ਼ਟਰਪਤੀ ਦਰਬਾਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਧਾਮ ਦੇ ਦਰਸ਼ਨ ਕਰਨਗੇ। ਅੰਮ੍ਰਿਤਸਰ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਪੁਲਿਸ ਦੀਆਂ ਟੀਮਾਂ ਵੱਲੋਂ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ ਅਤੇ ਹੋਲੀ ਦੇ ਤਿਉਹਾਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਅਤੇ ਦੰਗੇ ਨੂੰ ਰੋਕਣ ਲਈ ਪੁਲਿਸ ਸੜਕਾਂ ‘ਤੇ ਨਜ਼ਰ ਰੱਖ ਰਹੀ ਹੈ। ਦੂਜੇ ਪਾਸੇ ਰਾਸ਼ਟਰਪਤੀ ਦੇ ਦੌਰੇ ਦੌਰਾਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਕੀਤੀ ਜਾ ਰਹੀ ਹੈ।
ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਲਕੇ ਆ ਰਹੇ ਪੰਜਾਬ, ਇਸ ਜ਼ਿਲ੍ਹੇ ‘ਚ ਕਰਨਗੇਂ ਸ਼ਿਕਰਤ, ਸੁਰੱਖਿਆ ਨੂੰ ਲੈ ਕੇ ਕੀਤੇ ਗਏ ਪੁਖਤਾ ਪ੍ਰਬੰਧ
