ਗੁਰਦਾਸਪੁਰ, 14 ਮਾਰਚ (ਦੀ ਪੰਜਾਬ ਵਾਇਰ)। ਪਿੰਡ ਨਾਨੋਵਾਲ ਜਿੰਦਾਂ ਦੇ ਰਹਿਣ ਵਾਲੇ ਇੱਕ ਨੌਜਵਾਨ ਨਾਲ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੇ ਨੌਕਰੀ ਦਿਵਾਉਣ ਦੇ ਬਹਾਨੇ ਲੱਖਾਂ ਰੁਪਏ ਦੀ ਠੱਗੀ ਮਾਰੀ। ਥਾਣਾ ਭੈਣੀ ਮੀਆਂ ਖਾਂ ਦੀ ਪੁਲੀਸ ਨੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਗੁਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨਾਨੋਵਾਲ ਜਿੰਦਾ ਨੇ ਦੱਸਿਆ ਕਿ ਉਹ ਬੇਰੁਜ਼ਗਾਰ ਹੈ। ਜਿਸ ਦੇ ਚਲਦਿਆਂ ਉਹ ਮੁਲਜ਼ਮਾਂ ਦੇ ਸੰਪਰਕ ਵਿੱਚ ਆਇਆ। ਉਸ ਦੀ ਸਥਿਤੀ ਦਾ ਫਾਇਦਾ ਉਠਾਉਂਦੇ ਹੋਏ, ਉਨ੍ਹਾਂ ਨੇ ਉਸ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦਿੱਤਾ। ਇਸ ਦੇ ਲਈ ਉਸ ਤੋਂ 5.50 ਲੱਖ ਰੁਪਏ ਲਏ ਗਏ ਸਨ। ਪੈਸੇ ਲੈਣ ਤੋਂ ਬਾਅਦ ਵੀ ਉਸ ਨੂੰ ਨੌਕਰੀ ਨਹੀਂ ਦਿੱਤੀ ਗਈ। ਜਦੋਂ ਉਸ ਨੇ ਮੁਲਜ਼ਮਾਂ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਹ ਟਾਲ-ਮਟੋਲ ਕਰਨ ਲੱਗੇ। ਤਫਤੀਸ਼ੀ ਅਫਸਰ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਡੀ.ਐਸ.ਪੀ.ਦੇਹਾਤੀ ਵੱਲੋਂ ਕੀਤੀ ਪੜਤਾਲ ਉਪਰੰਤ ਦੋਸ਼ੀ ਕੁਲਦੀਪ ਸਿੰਘ, ਕੁਲਵੰਤ ਸਿੰਘ ਅਤੇ ਜਸਬੀਰ ਕੌਰ ਵਾਸੀ ਪਸਵਾਲ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੌਕਰੀ ਦੇ ਬਹਾਨੇ ਨੌਜਵਾਨ ਨਾਲ 5.50 ਲੱਖ ਦੀ ਠੱਗੀ
