ਜਲੰਧਰ ਲੋਕ ਸਭਾ ਲਈ ਉਪ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ

election commssion

 ਚੰਡੀਗੜ੍ਹ, 29 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਅਤੇ ਯੂਪੀ ਸਮੇਤ 4 ਰਾਜਾਂ ਦੀਆਂ 5 ਸੀਟਾਂ ‘ਤੇ 10 ਮਈ ਨੂੰ ਜ਼ਿਮਨੀ ਚੋਣਾਂ ਹੋਣਗਿਆ ਅਤੇ ਨਤੀਜੇ 13 ਮਈ ਨੂੰ ਆਉਣਗੇ। ਪੰਜਾਬ ਦੀ ਜਲੰਧਰ ਲੋਕ ਸਭਾ ਉਪ ਚੋਣ, ਓਡੀਸ਼ਾ ਦੀ ਝਾਰਸੁਗੁਡਾ, ਉੱਤਰ ਪ੍ਰਦੇਸ਼ ਦੀ ਛਨਬੇ ਅਤੇ ਸਵਾਰ, ਮੇਘਾਲਿਆ ਦੀ ਸੋਹੀਓਂਗ ਸੀਟਾਂ ‘ਤੇ ਉਪ ਚੋਣਾਂ ਹੋਣਗੀਆਂ। ਹਾਲਾਂਕਿ, ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਦੀ ਵਾਇਨਾਡ ਲੋਕ ਸਭਾ ਸੀਟ ਲਈ ਉਪ ਚੋਣ ਦਾ ਐਲਾਨ ਨਹੀਂ ਕੀਤਾ। ਕਰਨਾਟਕ ‘ਚ ਵੀ 10 ਮਈ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਨਤੀਜੇ 13 ਮਈ ਨੂੰ ਆਉਣਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਬੁੱਧਵਾਰ ਨੂੰ ਕਿਹਾ ਕਿ ਵੋਟਿੰਗ ਇੱਕ ਪੜਾਅ ਵਿੱਚ ਹੋਵੇਗੀ। ਕਰਨਾਟਕ ‘ਚ 5.21 ਕਰੋੜ ਵੋਟਰ ਹਨ, ਜੋ 224 ਵਿਧਾਨ ਸਭਾ ਸੀਟਾਂ ‘ਤੇ ਵੋਟ ਪਾਉਣਗੇ। 9.17 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ।

FacebookTwitterEmailWhatsAppTelegramShare
Exit mobile version