ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਨੌਕਰੀ ਦਿਵਾਉਣ ਦੇ ਬਹਾਨੇ 3.98 ਲੱਖ ਦੀ ਠੱਗੀ, ਮਾਮਲਾ ਦਰਜ

ਗੁਰਦਾਸਪੁਰ, 1 ਅਪ੍ਰੈਲ 2023 (ਦੀ ਪੰਜਾਬ ਵਾਇਰ। ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਨੌਕਰੀ ਦਿਵਾਉਣ ਦੇ ਬਹਾਨੇ 3.98 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਥਾਣਾ ਸਿਟੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਵਨੀਤ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਜੇਲ ਰੋਡ ਸੁੰਦਰਬਾਗ ਕਲੋਨੀ ਗੁਰਦਾਸਪੁਰ ਨੇ ਦੱਸਿਆ ਕਿ ਕਰੀਬ ਦੋ ਸਾਲ ਪਹਿਲਾਂ ਜਿੰਮੀ ਕਾਂਤ ਪੁੱਤਰ ਰਾਮ ਲਾਲ ਵਾਸੀ ਬਾਬੋਵਾਲ ਜੇਲ ਰੋਡ ਗੁਰਦਾਸਪੁਰ ਨੇ ਉਸਦੇ ਬੇਟੇ ਸਿਮਰਨ ਵਰਮਾ ਨੂੰ ਕਲਰਕ ਦੇ ਅਹੁਦੇ ਤੇ ਲਗਵਾਉਣ ਲਈ 3.98 ਕਰੋੜ ਰੁਪਏ ਲਏ ਸਨ।ਇਸ ਸਬੰਧੀ ਉਸ ਵੱਲੋਂ ਇੱਕ ਨਿਯੁਕਤੀ ਪੱਤਰ ਵੀ ਦਿੱਤਾ ਗਿਆ। ਪਰ ਬਾਅਦ ਵਿੱਚ ਪਤਾ ਲੱਗਾ ਕਿ ਇਹ ਨਿਯੁਕਤੀ ਪੱਤਰ ਜਾਅਲੀ ਸੀ। ਡੀਐਸਪੀ ਵੱਲੋਂ ਕੀਤੀ ਜਾਂਚ ਤੋਂ ਬਾਅਦ ਹੀ ਕੇਸ ਦਰਜ ਕੀਤਾ ਗਿਆ ਹੈ।

FacebookTwitterEmailWhatsAppTelegramShare
Exit mobile version