ਜਲਦ ਹੀ ਕਲਾ ਅਤੇ ਸੰਗੀਤ ਦੀਆਂ ਗਤੀਵਿਧੀਆਂ ਦਾ ਕੇਂਦਰ ਬਣੇਗਾ ਕਲਾ ਕੇਂਦਰ ਗੁਰਦਾਸਪੁਰ – ਡੀਸੀ ਹਿਮਾਂਸ਼ੂ ਅਗਰਵਾਲ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਾਵਲ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਦੇ ਸ਼ੁਰੂ ਹੋਏ ਨਵੀਨੀਕਰਨ ਕਾਰਜ ਦਾ ਜਾਇਜਾ

ਗੁਰਦਾਸਪੁਰ, 11 ਅਪ੍ਰੈਲ 2023 (ਮੰਨਣ ਸੈਣੀ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਗੁਰਦਾਸਪੁਰ ਵਿੱਚ ਬੰਦ ਹੋਏ ਕਲਾ ਕੇਂਦਰ ਨੂੰ ਮੁੜ ਸ਼ੁਰੂ ਕਰਨ ਦਾ ਉਪਰਾਲਾ ਅਰੰਭਿਆ ਗਿਆ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ `ਤੇ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਇਮਾਰਤ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਕਲਾ ਕੇਂਦਰ ਵਿਖੇ ਪਹੁੰਚ ਕੇ ਇਸ ਨਵੀਨੀਕਰਨ ਪ੍ਰੋਜੈਕਟ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਸਚਿਨ ਪਾਠਕ ਅਤੇ ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਸ. ਲਵਪ੍ਰੀਤ ਸਿੰਘ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਲਾ ਕੇਂਦਰ ਦੇ ਨਵੀਨੀਕਰਨ ਪ੍ਰੋਜੈਕਟ ਦਾ ਜਾਇਜਾ ਲੈਣ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਹਿ ਸਮੇਂ ਅੰਦਰ ਇਸ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਲਾ ਕੇਂਦਰ ਗੁਰਦਾਸਪੁਰ ਬਹੁਤ ਜਲਦੀ ਬਣ ਕੇ ਤਿਆਰ ਹੋ ਜਾਵੇਗਾ ਅਤੇ ਇਹ ਇੱਕ ਵਾਰ ਫਿਰ ਤੋਂ ਗੁਰਦਾਸਪੁਰ ਸ਼ਹਿਰ ਵਿੱਚ ਸੰਗੀਤ ਤੇ ਕਲਾ ਦੀਆਂ ਗਤੀਵਿਧੀਆਂ ਦਾ ਕੇਂਦਰ ਹੋ ਨਿਬੜੇਗਾ। ਉਨ੍ਹਾਂ ਕਿਹਾ ਕਿ ਕਲਾ ਕੇਂਦਰ ਨੂੰ ਵਧੀਆ ਢੰਗ ਨਾਲ ਚਲਾਇਆ ਜਾਵੇਗਾ ਜਿਸ ਨਾਲ ਗੁਰਦਾਸਪੁਰ ਦੇ ਨੌਜਵਾਨਾਂ ਨੂੰ ਆਪਣੀ ਕਲਾ ਨੂੰ ਉਭਾਰਨ ਦਾ ਇੱਕ ਬੇਹਤਰ ਮੰਚ ਮਿਲੇਗਾ।

FacebookTwitterEmailWhatsAppTelegramShare
Exit mobile version