ਡਾ: ਨਿਧੀ ਕੁਮੁਦ ਬਾਮਬਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋ ਬਾਜਾਰਾਂ ਵਿੱਚ ਆਵਾਜਾਈ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆ ਹੁਕਮ ਜਾਰੀ

ਗੁਰਦਾਸਪੁਰ, 13 ਅਪ੍ਰੈਲ 2023 (ਮੰਨਣ ਸੈਣੀ ) । ਸੀਨੀਅਰ ਪੁਲਿਸ ਕਪਤਾਨ, ਬਟਾਲਾ ਵੱਲੋਂ 6 ਅਪ੍ਰੈਲ 2023 ਨੂੰ ਇੱਕ ਪੱਤਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਹੈ ਕਿ ਬਟਾਲਾ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਤੋਂ ਕਰੀਬ 8-10 ਫੁੱਟ ਬਾਹਰ ਦੁਕਾਨਾਂ ਦਾ ਸਮਾਨ ਰੱਖਿਆ ਜਾਂਦਾ ਹੈ, ਜਿਸ ਨਾਲ ਬਜ਼ਾਰ ਵਿੱਚ ਰਸਤਾ ਤੰਗ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਬਹੁਤ ਮੁਸ਼ਕਿਲ ਪੇਸ਼ ਆ ਰਹੀ ਹੈ ਅਤੇ ਇਸ ਨਾਲ ਲੜਾਈ ਝਗੜੇ ਦਾ ਮਾਹੌਲ ਬਨਣ ਕਾਰਨ ਤਨਾਅ ਵਾਲੀ ਸਥਿਤੀ ਹੋ ਜਾਣ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਰਹਿੰਦਾ ਹੈ।

ਇਸ ਸਭ ਨੂੰ ਮੁੱਖ ਰੱਖਦੇ ਹੋਏ ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੇਠ ਹੁਕਮ ਪਾਸ ਕੀਤੇ ਹਨ ਕਿ ਬਿਨ੍ਹਾ ਤਹਿਬਜ਼ਾਰੀ ਕੋਈ ਦੁਕਾਨਦਾਰ ਆਪਣੇ ਦੁਕਾਨ ਦੇ ਸਟਰ ਤੋਂ ਬਾਹਰ ਆਪਣੀ ਦੁਕਾਨ ਦਾ ਕੋਈ ਵੀ ਸਮਾਨ ਬਾਹਰ ਨਹੀਂ ਰੱਖੇਗਾ। ਕੋਈ ਵੀ ਦੁਕਾਨਦਾਰ ਆਪਣੀ ਦੁਕਾਨ ਦੇ ਸਾਹਮਣੇ ਕੋਈ ਰੇਹੜੀ ਕਾਰਪੋਰੇਸ਼ਨ ਦੀ ਆਗਿਆ ਤੋਂ ਬਿਨਾਂ ਨਹੀਂ ਲਗਾਵੇਗਾ। ਦੁਕਾਨ ਦੇ ਬਾਹਰ ਦੁਕਾਨ ਦੇ ਉੱਪਰ ਸੜਕ ਦੀ ਜਗ੍ਹਾ ਉਪਰ ਸੈੱਡ ਜਾਂ ਵਧਾਅ ਨਾ ਪਾਇਆ ਜਾਵੇ। ਜਿੰਨ੍ਹਾਂ ਰੇਹੜੀ ਵਾਲਿਆਂ ਨੂੰ ਜੋ ਜਗਾ ਰੇਹੜੀ ਲਗਾਉਣ ਲਈ ਅਲਾਟ ਹੋਈ ਹੈ, ਉਸ ਜਗ੍ਹਾ ਤੋਂ ਇਲਾਵਾ ਉਹ ਆਮ ਬਜ਼ਾਰਾਂ ਵਿੱਚ ਰੇਹੜੀ ਨਹੀਂ ਲਗਾਉਣਗੇ। ਇਹ ਹੁਕਮ ਮਿਤੀ 11 ਅਪ੍ਰੈਲ 2023 ਤੋਂ ਮਿਤੀ 10 ਜੂਨ 2023 ਤੱਕ ਲਾਗੂ ਰਹਿਣਗੇ।

FacebookTwitterEmailWhatsAppTelegramShare
Exit mobile version