ਚੰਡੀਗੜ੍ਹ, 17 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਨਸ਼ਾ ਤਸਕਰੀ ਦੀ ਸੀਲਬੰਦ ਰਿਪੋਰਟ ਦੀ ਜਾਂਚ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਰਾਜਜੀਤ ਸਿੰਘ ਪੀਪੀਐਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਸੀਐਮ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ- ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸੀਲਬੰਦ ਲਿਫਾਫਿਆਂ ਦੀ ਰਿਪੋਰਟ ਦੀ ਜਾਂਚ ਤੋਂ ਬਾਅਦ ਰਾਜਜੀਤ ਸਿੰਘ ਪੀਪੀਐਸ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਅਤੇ ਵਿਜੀਲੈਂਸ ਦੀ ਮਨੀ ਲਾਂਡਰਿੰਗ ਕਾਰਵਾਈ ਨੂੰ ਤਫ਼ਤੀਸ਼ ਦੇ ਚੱਲਦਿਆਂ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। .
ਪੰਜਾਬ: ਨਸ਼ਾ ਤਸਕਰੀ ‘ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਰਾਜਜੀਤ ਸਿੰਘ PPS ਨੂੰ ਨੌਕਰੀ ਤੋਂ ਕੀਤਾ ਬਰਖਾਸਤ
