ਡਾ. ਰਾਮ ਪਾਲ ਮਿੱਤਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨਿਯੁਕਤ

Govt of Punajb

ਚੰਡੀਗੜ੍ਹ, 17 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਡਾ. ਰਾਮ ਪਾਲ ਮਿੱਤਲ ਨੂੰ ਪਸ਼ੂ ਪਾਲਣ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਡਾ. ਰਾਮ ਪਾਲ ਮਿੱਤਲ ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਵਿਚ ਹੀ ਸੰਯੁਕਤ ਡਾਇਰੈਕਟਰ ਵੱਜੋਂ ਸੇਵਾਵਾਂ ਨਿਭਾ ਰਹੇ ਸਨ। ਹੁਣ ਉਨ੍ਹਾਂ ਨੂੰ ਡਾਇਰੈਕਟਰ ਦੇ ਤੌਰ ‘ਤੇ ਪਦ-ਉਨਤ ਕੀਤਾ ਗਿਆ ਹੈ।

Exit mobile version