ਚੰਡੀਗੜ੍ਹ, 2 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਟਵੀਟ ਕਰ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ED ਵੱਲੋਂ ਉਨ੍ਹਾਂ ਨੂੰ ਦੋਸ਼ੀ ਵਜੋਂ ਨਾਮਜ਼ਦ ਕਰਨ ਦੀਆਂ ਖ਼ਬਰਾਂ ਝੂਠੀਆਂ ਅਤੇ ਬੇਬੁਨਿਆਦ । ਉਹ ਮੀਡੀਆ ਨੂੰ ਬੇਨਤੀ ਕਰਦੇ ਹਨ ਕਿ ਉਹ ਗਲਤ ਰਿਪੋਰਟਾਂ ਤੋਂ ਪਰਹੇਜ਼ ਕਰਨ ਅਤੇ ਇੱਕ ਸਪੱਸ਼ਟੀਕਰਨ ਜਾਰੀ ਕਰਨ। ਸਪੱਸ਼ਟੀਕਰਨ ਜਾਰੀ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਵੇਗਾ।
ਰਾਘਵ ਚੱਡਾ ਨੇ ED ਵੱਲੋਂ ਉਨ੍ਹਾਂ ਨੂੰ ਨਾਮਜ਼ਦ ਕਰਨ ਦੀਆਂ ਖ਼ਬਰਾਂ ਨੂੰ ਦੱਸਿਆ ਝੂਠੀਆਂ ਅਤੇ ਬੇਬੁਨਿਆਦ, ਮੀਡੀਆ ਨੂੰ ਕਿਹਾ ਸਪੱਸ਼ਟੀਕਰਮਨ ਜਾਰੀ ਕਰਨ
