ਗੁਰਦਾਸਪੁਰ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ- ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਇੱਕ ਅੰਤਰਾਸ਼ਟਰੀ ਗਿਰੋਹ ਦਾ ਕੀਤਾ ਪਰਦਾਫਾਸ਼, 13 ਤਸਕਰ ਗ੍ਰਿਫ਼ਤਾਰ,

ਭਾਰੀ ਮਾਤਰਾ ਵਿੱਚ ਹੈਰੋਇਨ, ਡਰੱਗ ਮਨੀ ਅਤੇ ਹਥਿਆਰ ਬਰਾਮਦ

ਗੁਰਦਾਸਪੁਰ, 4 ਮਈ 2023 (ਮੰਨਣ ਸੈਣੀ)। ਗੁਰਦਾਸਪੁਰ ਪੁਲਿਸ ਦੇ ਹੱਥ ਇੱਕ ਸਫ਼ਲਤਾ ਲੱਗੀ ਹੈ ਜਿਸ ਦੇ ਚਲਦੀਆਂ ਗੁਰਦਾਸਪੁਰ ਪੁਲਿਸ ਵੱਲੋਂ ਐਸਐਸਪੀ ਹਰੀਸ਼ ਦਿਆਮਾ ਦੀ ਅਗਵਾਈ ਤਲੇ ਵੱਡੀ ਰਿਕਵਰੀ ਕੀਤੀ ਗਈ ਹੈ। ਜਿਸਦੇ ਚਲਦੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਦੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰ 13 ਤਸਕਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਅਤੇ ਅੱਗੇ-ਪਿੱਛੇ ਸਬੰਧਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।

ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ 4.52 ਕਿਲੋਗ੍ਰਾਮ ਹੈਰੋਇਨ, 34.72 ਲੱਖ ਰੁਪਏ ਦੀ ਡਰੱਗ ਮਨੀ, 6 ਪਿਸਤੌਲ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ। ਗੁਰਦਾਸਪੁਰ ਪੁਲਿਸ ਵੱਲੋਂ ਇੱਕ ਵੱਡੀ ਫਿਰੌਤੀ ਅਤੇ ਟਾਰਗੇਟ ਕਿਲਿੰਗ ਟਾਲੀ ਗਈ ਹੈ ਅਤੇ ਗੈਂਗਸਟਰਾਂ ਦੇ ਅੰਦਰ ਜੁੜਿਆ ਸਾਰਾ ਈਕੋਸਿਸਟਮ ਲੱਭ ਕੇ ਤੋੜੀਆ ਗਿਆ ਸੀ।

ਇਸ ਸਬੰਧੀ ਜਲਦੀ ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ ਵੱਲੋਂ ਪ੍ਰੈਸ ਕਾਂਫਰੈਸ ਕਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ ।

Exit mobile version