ਜਲੰਧਰ, 13 ਮਈ, 2023 (ਦੀ ਪੰਜਾਬ ਵਾਇਰ)। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ ਬਰਕਰਾਰ ਹੈ ਅਤੇ ਲੀਡ ਲਗਾਤਾਰ ਵੱਧ ਵੀ ਰਹੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ 40 ਹਜ਼ਾਰ ਤੋਂ ਟੱਪ ਗਈ ਹੈ। ਇਸ ਵੇਲੇ ਕਾਂਗਰਸ ਪਾਰਟੀ ਦੂਜੇ ਨੰਬਰ ’ਤੇ, ਭਾਜਪਾ ਤੀਜੇ ਅਤੇ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਚੌਥੇ ਨੰਬਰ ’ਤੇ ਪਹੁੰਚ ਗਏ ਹਨ।
Jalandhar By Poll: ਅੱਧੀਆਂ ਵੋਟਾਂ ਦੀ ਗਿਣਤੀ ਮੁਕੰਮਲ, 40 ਹਜ਼ਾਰ ਤੋਂ ਵੱਧ ਦੀ ਲੀਡ ਤੇ ਸੁਸ਼ੀਲ ਰਿੰਕੂ, ਵਰਕਰਾਂ ਪਾਏ ਭੰਗੜੇ
