ਭਗਵੰਤ ਮਾਨ ਨੇ ਦਿੱਤੀ ਰਸੂਖਦਾਰਾਂ ਨੂੰ ਚੇਤਾਵਨੀ, 31 ਮਈ ਤੱਕ ਛੱਡ ਦਿਓ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ

ਚੰਡੀਗੜ੍ਹ, 19 ਮਈ 2023 (ਦੀ ਪੰਜਾਬ ਵਾਇਰ) । ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਰਸੂਖਦਾਰਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ ਕੇ 31 ਮਈ ਤੱਕ ਛੱਡ ਦਿਓ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਨਹੀਂ ਤਾਂ ਕਰਵਾਈ ਕੀਤੀ ਜਾਵੇਗੀ। 

ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, “ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।”

FacebookTwitterEmailWhatsAppTelegramShare
Exit mobile version