ਬਿਕਰਮ ਮਜੀਠਿਆ ਖਿਲਾਫ਼ ਜਾਂਚ ਹੋਵੇਗੀ ਤੇਜ਼, ਮੁਖਵਿੰਦਰ ਸਿੰਘ ਛੀਨਾ ਨੂੰ ਬਣਾਇਆ SIT ਦਾ ਮੁੱਖੀ

ਚੰਡੀਗੜ੍ਹ, 21 ਮਈ (ਦੀ ਪੰਜਾਬ ਵਾਇਰ)।ਪੰਜਾਬ ਸਰਕਾਰ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠਿਆ ਖਿਲਾਫ ਐਨਡੀਪੀਐਸ ਮਾਮਲੇ ਵਿੱਚ ਐਸਆਈਟੀ ਦਾ ਮੁੱਖੀ ਬਦਲ ਦਿੱਤਾ ਹੈ। ਐਸਆਈਟੀ ਦਾ ਮੁਖੀ ਆਈ ਜੀ ਮੁਖਵਿੰਦਰ ਸਿੰਘ ਛੀਨਾ ਨੂੰ ਲਗਾਇਆ ਗਿਆ ਹੈ। ਹੁਣ ਮੁੱਖਵਿੰਦਰ ਸਿੰਘ ਛੀਨਾ ਬਿਕਰਮ ਸਿੰਘ ਮਜੀਠਿਆ ਦੇ ਮਾਮਲੇ ਦੀ ਜਾਂਚ ਕਰਣਗੇਂ।

 ਇਸ ਤੋਂ ਪਹਿਲਾਂ ਡੀਆਈਜੀ ਰਾਹੁਲ ਐਸਆਈਟੀ ਦੇ ਮੁਖੀ ਸਨ। ਇਸ ਤੋਂ ਇਲਾਵਾ ਐਸਆਈਟੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ 2021 ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਵਿੱਚ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਪਰ ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹਨ।

FacebookTwitterEmailWhatsAppTelegramShare
Exit mobile version