ਪੰਜਾਬ ਸਰਕਾਰ ਨੇ ਆਮ ਬਦਲੀਆਂ ਦਾ ਸਮਾਂ 15 ਜੂਨ ਤੱਕ ਵਧਾਇਆ

ਚੰਡੀਗੜ੍ਹ, 31 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਸੂਬੇ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦਾ ਸਮਾਂ 15 ਜੂਨ, 2023 ਤੱਕ ਵਧਾ ਦਿੱਤਾ ਹੈ। ਇਸ ਸਬੰਧੀ ਪ੍ਰਸੋਨਲ ਵਿਭਾਗ, ਪੰਜਾਬ ਵੱਲੋਂ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਵਿੱਚ ਸੇਵਾ ਨਿਭਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਆਮ ਬਦਲੀਆਂ ਦੀ ਸਮਾਂ-ਸੀਮਾ 10 ਅਪਰੈਲ, 2023 ਤੋਂ 31 ਮਈ, 2023 ਤੱਕ ਸੀ। ਉਨ੍ਹਾਂ ਦੱਸਿਆ ਕਿ ਹੁਣ ਇਹ ਸਮਾਂ-ਸੀਮਾ ਵਿੱਚ 15 ਜੂਨ, 2023 ਤੱਕ ਹੋਰ ਵਾਧਾ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ 15 ਜੂਨ, 2023 ਤੋਂ ਬਾਅਦ ਆਮ ਬਦਲੀਆਂ ‘ਤੇ ਸੰਪੂਰਨ ਤੌਰ ‘ਤੇ ਰੋਕ ਹੋਵੇਗੀ ਅਤੇ ਸਿਰਫ਼ ਤਰੱਕੀ ਜਾਂ ਸ਼ਿਕਾਇਤ ਦੇ ਮੱਦੇਨਜ਼ਰ ਹੀ ਬਦਲੀ ਸੰਭਵ ਹੋਵੇਗੀ।

FacebookTwitterEmailWhatsAppTelegramShare
Exit mobile version