ਸੰਨੀ ਦਿਓਲ ਦੀ ‘ਗਦਰ-2’ ਫਿਲਮ ਦੇ ਰੋਮਾਂਟਿਕ ਸੀਨ ਤੇ ਉੱਠਿਆ ਵਿਵਾਦ ; ਐਸਜੀਪੀਸੀ ਨੇ ਕੀਤਾ ਸਖ਼ਤ ਵਿਰੋਧ

ਅੰਮ੍ਰਿਤਸਰ, 8 ਜੂਨ 2023 (ਦੀ ਪੰਜਾਬ ਵਾਇਰ)। ਅਭਿਨੇਤਾ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ-2 ਵਿਵਾਦਾਂ ‘ਚ ਘਿਰ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਫਿਲਮ ਦੇ ਇਕ ਸੀਨ ‘ਤੇ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਨੇ ਸੰਨੀ ਦੇ ਨਾਲ-ਨਾਲ ਫ਼ਿਲਮ ਨਿਰਦੇਸ਼ਕ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ।

ਦਰਅਸਲ, ਗਦਰ-2 ਦੇ ਇੱਕ ਸੀਨ ‘ਤੇ ਐਸਜੀਪੀਸੀ ਨੂੰ ਇਤਰਾਜ਼ ਹੈ। ਸੋਸ਼ਲ ਮੀਡਿਆ ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।। ਫਿਲਮ ਦਾ ਇਹ ਸੀਨ ਇੱਕ ਗੁਰਦੁਆਰਾ ਸਾਹਿਬ ਵਿੱਚ ਸ਼ੂਟ ਕੀਤਾ ਗਿਆ ਹੈ। ਇਸ ਵਿੱਚ ਸੰਨੀ ਦਿਓਲ ਅਤੇ ਅਦਾਕਾਰਾ ਅਮੀਸ਼ਾ ਪਟੇਲ ਇੱਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੱਛੇ ਇੱਕ ਗਰੁੱਪ ਗੱਤਕਾ ਖੇਡਦਾ ਵੀ ਨਜ਼ਰ ਆ ਰਿਹਾ ਹੈ। ਫਿਲਹਾਲ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਸ਼ੂਟਿੰਗ ਦੌਰਾਨ ਇਹ ਸੀਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਹੁੰਦੇ ਹੋਏ ਵੀ ਸੰਨੀ ਦਿਓਲ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਅਜਿਹਾ ਸੀਨ ਫਿਲਮਾ ਰਿਹਾ ਹੈ। ਦੋਵੇਂ ਅਜਿਹੀ ਮੁਦਰਾ ਵਿੱਚ ਹਨ ਜੋ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਵਿੱਚ ਨਿੰਦਣਯੋਗ ਹੈ ਅਤੇ ਉਨ੍ਹਾਂ ਉੱਤੇ ਫੁੱਲਾਂ ਦੀ ਵਰਖਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬ ਦੀ ਮਰਿਆਦਾ ਹੈ ਅਤੇ ਇੱਥੇ ਅਜਿਹੇ ਸੀਨ ਨਹੀਂ ਸ਼ੂਟ ਕੀਤੇ ਜਾ ਸਕਦੇ।

FacebookTwitterEmailWhatsAppTelegramShare
Exit mobile version