ਸਾਬਕਾ ਕਾਂਗਰਸੀ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਭੱਜ ਰਹੇ ਸੀ ਕੈਨੇਡਾ, ਵਿਜਿਲੈਂਸ ਨੇ ਦਿੱਲੀ ਹਵਾਈ ਅੱਡੇ ਤੋਂ ਵਾਪਿਸ ਮੋੜੀਆ

ਬਠਿੰਡਾ 12 ਜੂਨ 2023 (ਦੀ ਪੰਜਾਬ ਵਾਇਰ)। ਵਿਜਿਲੈਂਸ ਵੱਲੋਂ ਕੀਤੀ ਜਾ ਰਹੀ ਜਾਂਚ ਦਾ ਸਾਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਜੋ ਹੁਣ ਭਾਜਪਾ ਵਿੱਚ ਸ਼ਾਮਿਲ ਹੋ ਚੁੱਕੇ ਹਨ ਮੀਡਿਆ ਰਿਪੋਰਟਾਂ ਅਨੁਸਾਰ ਸੋਮਵਾਰ ਨੂੰ ਕੈਨੇਡਾ ਭੱਜਣ ਦੀ ਫਿਰਾਕ ਵਿੱਚ ਸਨ। ਪਰ ਵਿਜਿਲੈਂਸ ਵੱਲੋਂ ਲੁਕ ਆਊਟ ਨੋਟਿਸ ਜਾਰੀ ਹੋਣ ਕਾਰਨ ਉਨ੍ਹਾਂ ਨੂੰ ਵਿਜਿਲੈਂਸ ਨੇ ਦਿੱਲੀ ਹਵਾਈ ਅੱਡੇ ਤੋਂ ਵਾਪਿਸ ਭੇਜ ਦਿੱਤਾ। ਵਰਤਮਾਨ ਵਿੱਚ ਭਾਜਪਾ ਦੇ ਆਗੂ ਅਤੇ ਸਾਬਕਾ ਕਾਂਗਰਸੀ ਮੰਤਰੀ ਕੈਨੇਡਾ ਦੇ ਮਾਂਟਰੀਅਲ ਜਾਂ ਲਈ ਦਿੱਲ਼ੀ ਹਵਾਈ ਅੱਡੇ ਪਹੁੰਚੇ ਸਨ। ਜਿਸ ਤੋਂ ਉਨ੍ਹਾਂ ਨੂੰ ਵਾਪਿਸ ਮੋੜ ਦਿੱਤਾ ਗਿਆ।

FacebookTwitterEmailWhatsAppTelegramShare
Exit mobile version