ਰਾਜਪਾਲ ਨੇ ਡਾ. ਸੁਸ਼ੀਲ ਮਿੱਤਲ ਨੂੰ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ।

ਚੰਡੀਗੜ੍ਹ, 15 ਜੂਨ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਰਾਜਪਾਲ ਅਤੇ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸ. ਬਨਵਾਰੀ ਲਾਲ ਪੁਰੋਹਿਤ ਨੇ ਡਾ: ਸੁਸ਼ੀਲ ਮਿੱਤਲ ਨੂੰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਡਾ. ਸੁਸ਼ੀਲ ਮਿੱਤਲ ਨੂੰ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ ਲਈ ਨਿਯੁਕਤ ਕੀਤਾ ਗਿਆ ਹੈ।

ਵਰਤਮਾਨ ਵਿੱਚ, ਉਹ ਐਸ.ਬੀ.ਐਸ. ਸਟੇਟ ਯੂਨੀਵਰਸਿਟੀ, ਗੁਰਦਾਸਪੁਰ (ਨਵੰਬਰ 2021 ਤੋਂ) ਦੇ ਵਾਈਸ-ਚਾਂਸਲਰ ਵਜੋਂ ਸੇਵਾ ਨਿਭਾਅ ਰਹੇ ਹਨ, ਜਦੋਂ ਕਿ ਇਸ ਤੋਂ ਪਹਿਲਾਂ, ਉਸਨੇ 1989 ਤੋਂ ਥਾਪਰ ਇੰਸਟੀਚਿਊਟ ਆਫ਼ ਇੰਜਨੀਅਰ ਐਂਡ ਟੈਕਨਾਲੋਜੀ ਵਿੱਚ ਸੇਵਾ ਕੀਤੀ ਅਤੇ ਡਿਪਟੀ ਡਾਇਰੈਕਟਰ, ਡੀਨ (ਖੋਜ ਅਤੇ ਸਪਾਂਸਰਡ ਪ੍ਰੋਜੈਕਟ) ਵਰਗੇ ਅਹੁਦਿਆਂ ‘ਤੇ ਕੰਮ ਕੀਤਾ।

Exit mobile version