ਹੜ੍ਹਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਪੰਜਾਬ ਦੇ ਵਸਨੀਕਾਂ ਨੂੰ ਅਪੀਲ, ਕਹੀ ਇਹ ਗੱਲ

ਚੰਡੀਗੜ੍ਹ, 10 ਜੁਲਾਈ, 2023 (ਦੀ ਪੰਜਾਬ ਵਾਇਰ)। ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਹਨਾਂ ਲਿਖਿਆ ਹੈ ਕਿ ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..

Exit mobile version