ਪੰਜਾਬ ਦੇ 15 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ

ਚੰਡੀਗੜ੍ਹ, 16 ਜੁਲਾਈ 2023 ( ਦੀ ਪੰਜਾਬ ਵਾਇਰ)। ਮੌਸਮ ਵਿਭਾਗ ਵਲੋਂ ਪੰਜਾਬ ਦੇ ਦੇ 15 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ, ਅੱਜ ਚੰਡੀਗੜ੍ਹ, ਮੋਹਾਲੀ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਐਸ.ਬੀ.ਐਸ ਨਗਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿਚ ਭਾਰੀ ਮੀਂਹ ਪਵੇਗਾ।

ਦੂਜੇ ਪਾਸੇ, ਭਾਰਤ ਦੇ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਨੇ 17 ਜੁਲਾਈ ਤੱਕ ਇੱਕ ਔਰੇਂਜ ਅਲਰਟ ਜਾਰੀ ਕੀਤਾ, ਜਿਸ ਵਿੱਚ ਅਗਲੇ 72 ਘੰਟਿਆਂ ਲਈ ਹਿਮਾਚਲ ਪ੍ਰਦੇਸ਼ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

FacebookTwitterEmailWhatsAppTelegramShare
Exit mobile version