ਖੁੱਦ ਨਸ਼ੇ ਦਾ ਬਿਮਾਰ ਨਿਕਲਿਆ ਝੋਟਾ, ਡੋਪ ਟੈਸਟ ਆਇਆ ਪਾਜ਼ਿਟਿਵ, ਨਸ਼ਾ ਵਿਰੋਧੀ ਮੁਹਿੰਮ ਤੇ ਉੱਠੇ ਸਵਾਲ

ਮਾਨਸਾ, 18 ਜੁਲਾਈ 2023 (ਦੀ ਪੰਜਾਬ ਵਾਇਰ)। ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਦਾ ਦਾਅਵਾ ਕਰ ਰਹੇ ਪਰਵਿੰਦਰ ਸਿੰਘ ਝੋਟਾ (Parvinder Singh Jhota) ਬਾਰੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਉਸ ਦਾ ਆਪਣਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ, ਭਾਵ ਉਹ ਖੁਦ ਨਸ਼ਾ ਕਰਨ ਦਾ ਆਦੀ ਹੈ ਅਤੇ ਬਿਮਾਰ ਹੈ। ਮੈਡੀਕਲ ਰਿਪੋਰਟ ‘ਚ ਇਸ ਦੀ ਪੁਸ਼ਟੀ ਹੋਈ ਹੈ।

ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ। ਉਸ ਦਾ ਮੋਰਫਿਨ ਟੈਸਟ ਪਾਜ਼ੀਟਿਵ ਆਇਆ ਹੈ। ਇਸ ਰਿਪੋਰਟ ਪਿੱਛੋਂ ਝੋਟੇ ਦੀ ਨਸ਼ਾ ਵਿਰੋਧੀ ਮੁਹਿੰਮ ਉਤੇ ਸਵਾਲ ਉਠ ਖਲੋਤੇ ਹਨ।

FacebookTwitterEmailWhatsAppTelegramShare
Exit mobile version