ਉੱਜ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ – ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ

ਜ਼ਿਲ੍ਹਾ ਵਾਸੀ ਬਿਲਕੁਲ ਨਾ ਘਬਰਾਉਣ, ਲੋੜ ਪੈਣ ਤੇ ਕੰਟਰੋਲ ਰੂਮ ਦੇ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ

ਗੁਰਦਾਸਪੁਰ, 19 ਜੁਲਾਈ 2023 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਦੱਸਿਆ ਹੈ ਕਿ ਉੱਜ ਦਰਿਆ ਵਿਚੋਂ 2.60 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਵਿਚ ਸਥਿਤੀ ਬਿਲਕੁਲ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਇਹ ਪਾਣੀ ਦਰਿਆ ਰਾਵੀ ਵਿਚੋਂ ਵਹਿ ਕੇ ਲੰਘ ਜਾਵੇਗਾ। ਉਨ੍ਹਾਂ ਕਿਹਾ ਕਿ ਦਰਿਆ ਰਾਵੀ ਦੇ ਨਜ਼ਦੀਕ ਰਹਿੰਦੀ ਵਸੋਂ ਜਰੂਰ ਚੌਕਸ ਰਹੇ ਅਤੇ ਉਹ ਆਪਣੇ ਮਾਲ-ਡੰਗਰ ਦੇ ਨਾਲ ਸੁਰੱਖਿਅਤ ਥਾਵਾਂ `ਤੇ ਚਲੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਥਿਤੀ ਦੇ ਟਾਕਰੇ ਲਈ ਪੂਰੀ ਤਰਾਂ ਤਿਆਰ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਜਾਂ ਟੋਲ ਫਰੀ ਨੰਬਰ 1800-180-1852 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

FacebookTwitterEmailWhatsAppTelegramShare
Exit mobile version