ਨਹੀਂ ਰਹੇ ਉੱਘੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ

ਲੁਧਿਆਣਾ,26 ਜੁਲਾਈ 2023 (ਦੀ ਪੰਜਾਬ ਵਾਇਰ)। ਸੁਰੀਲੀ ਆਵਾਜ਼ ਦੇ ਮਾਲਕ ਅਤੇ ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਬੁੱਧਵਾਰ ਸਵੇਰੇ ਲੱਗਭਗ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਵੱਲੋਂ ਦਿੱਤੀ ਗਈ।ਸੁਰਿੰਦਰ ਛਿੰਦਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾ ਦਿੱਤਾ ਗਿਆ ਸੀ।

Exit mobile version