ਮਾਣਹਾਨੀ ਮਾਮਲੇ ‘ਚ ਰਾਹੁਲ ਨੂੰ ਰਾਹਤ; ਕਾਂਗਰਸ ਨੇ ਕਿਹਾ- ਲੋਕ ਸਭਾ ਦੀ ਮੈਂਬਰਸ਼ਿਪ ਤੁਰੰਤ ਬਹਾਲ ਕੀਤੀ ਜਾਵੇ

ਦਿੱਲੀ, 4 ਅਗਸਤ 2023 (ਦੀ ਪੰਜਾਬ ਵਾਇਰ)। ਸੁਪਰੀਮ ਕੋਰਟ ਨੇ ਮੋਦੀ ਸਰਨੇਮ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਅੰਸ਼ਕ ਰਾਹਤ ਦਿੱਤੀ ਹੈ। ਅਦਾਲਤ ਨੇ ਸਾਬਕਾ ਕਾਂਗਰਸ ਪ੍ਰਧਾਨ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ।

ਸਿਖਰਲੀ ਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ ਕਿ ਅਪੀਲ ਪੈਂਡਿੰਗ ਹੋਣ ਤੱਕ ਸਜ਼ਾ ‘ਤੇ ਰੋਕ ਰਹੇਗੀ। ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਦਿਲਚਸਪ ਦੱਸਦੇ ਹੋਏ ਸਿਖਰਲੀ ਅਦਾਲਤ ਨੇ ਪੁੱਛਿਆ ਕਿ ਸਭ ਤੋਂ ਵੱਧ ਸਜ਼ਾ ਕਿਉਂ ਦਿੱਤੀ ਗਈ। ਜੱਜ ਨੇ ਕਿਹਾ ਕਿ ਹੇਠਲੀ ਅਦਾਲਤ ਦੇ ਜੱਜ ਨੇ ਵੱਧ ਤੋਂ ਵੱਧ ਸਜ਼ਾ ਸੁਣਾਉਣ ਵਿੱਚ ਗਲਤੀ ਕੀਤੀ ਹੈ। ਹੇਠਲੀਆਂ ਦੋਵੇਂ ਅਦਾਲਤਾਂ ਨੇ ਇਹ ਨਹੀਂ ਦੱਸਿਆ ਕਿ ਵੱਧ ਤੋਂ ਵੱਧ ਸਜ਼ਾ ਦੇਣ ਦਾ ਕਾਰਨ ਕੀ ਸੀ।

ਰਾਹੁਲ ਦੇ ਵਕੀਲ ਨੇ ਦਾਅਵਾ ਕੀਤਾ ਕਿ ਇਸ ਫੈਸਲੇ ਨਾਲ ਰਾਹੁਲ ਦੀ ਸੰਸਦ ਦੀ ਮੈਂਬਰਸ਼ਿਪ ਬਹਾਲ ਹੋ ਗਈ ਹੈ। ਫੈਸਲੇ ਤੋਂ ਬਾਅਦ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਅਧੀਰ ਰੰਜਨ ਚੌਧਰੀ ਨੇ ਵੀ ਕਿਹਾ ਕਿ ਉਹ ਇਸ ਮਾਮਲੇ ਵਿੱਚ ਸਪੀਕਰ ਨਾਲ ਗੱਲ ਕਰਨਗੇ।

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸੱਚ ਅਤੇ ਨਿਆਂ ਦੀ ਜਿੱਤ ਦੱਸਿਆ ਹੈ।

ਪੰਜਾਬ ਅੰਦਰ ਵਿਰੋਧੀ ਦੱਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਅੰਤ ਵਿੱਚ ਜਿੱਤ ਹੁੰਦੀ ਹੈ। ਇਨਸਾਫ਼ ਦੀ ਜਿੱਤ ਹੋਈ ਹੈ। ਮੈਂ ਮਾਣਯੋਗ ਸੁਪਰੀਮ ਕੋਰਟ ਵੱਲੋਂ ਸ਼ ਦੀ ਸਜ਼ਾ ‘ਤੇ ਰੋਕ ਲਗਾਉਣ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਹੁਣ ਉਨ੍ਹਾਂ ਕਰੋੜਾਂ ਭਾਰਤੀਆਂ ਦੇ ਮੁੱਦਿਆਂ ‘ਤੇ ਆਵਾਜ਼ ਉਠਾਉਣ ਦੇ ਯੋਗ ਹੋਵੇਣਗੇ ਜੋ ਲੋਕਤੰਤਰ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਉਨ੍ਹਾਂ ਦੀ ਕਦਰ ਕਰਦੇ ਹਨ।

FacebookTwitterEmailWhatsAppTelegramShare
Exit mobile version