ਰਾਹੁਲ ਗਾਂਧੀ ਦਾ ਸੰਸਦ ਮੈਂਬਰਸ਼ਿਪ ਬਹਾਲ: ਲੋਕ ਸਭਾ ਸਕੱਤਰੇਤ ਨੇ ਜਾਰੀ ਕੀਤਾ ਨੋਟੀਫਿਕੇਸ਼ਨ, 136 ਦਿਨਾਂ ਬਾਅਦ ਸੰਸਦ ‘ਚ ਜਾਣਗੇ ਵਾਪਸ

ਦਿੱਲੀ, 7 ਅਗਸਤ 2023 (ਦੀ ਪੰਜਾਬ ਵਾਇਰ)। ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋ ਗਈ ਹੈ। ਲੋਕ ਸਭਾ ਸਕੱਤਰੇਤ ਨੇ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ। ਲੋਕ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ ਪਰ ਰਾਹੁਲ ਲੋਕ ਸਭਾ ਨਹੀਂ ਪੁੱਜੇ। ਇਸ ਦੌਰਾਨ ਮਣੀਪੁਰ ਮੁੱਦੇ ‘ਤੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਮੋਦੀ ਸਰਨੇਮ ਮਾਣਹਾਨੀ ਮਾਮਲੇ ਵਿੱਚ 23 ਮਾਰਚ ਨੂੰ ਰਾਹੁਲ ਨੂੰ ਹੇਠਲੀ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ 24 ਘੰਟਿਆਂ ਦੇ ਅੰਦਰ ਹੀ 24 ਮਾਰਚ ਨੂੰ ਰਾਹੁਲ ਗਾਂਧੀ ਦੀ ਸੰਸਦੀ ਚਲੀ ਗਈ। ਇਸ ਤੋਂ ਬਾਅਦ ਗੁਜਰਾਤ ਹਾਈ ਕੋਰਟ ਨੇ ਵੀ ਸਜ਼ਾ ਬਰਕਰਾਰ ਰੱਖੀ ਸੀ। ਰਾਹੁਲ ਨੇ ਇਸ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। 134 ਦਿਨਾਂ ਬਾਅਦ 4 ਅਗਸਤ ਨੂੰ ਅਦਾਲਤ ਨੇ ਇਸ ਮਾਮਲੇ ‘ਚ ਰਾਹੁਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਸੀ।

FacebookTwitterEmailWhatsAppTelegramShare
Exit mobile version